GTA News Media

Top Info Bar
22.1°C Toronto Loading date...
India Punjab

ਕੇਂਦਰ ਸਰਕਾਰ ਤੋਂ ਬਾਅਦ ਅਗਲਾ ਨਿਸ਼ਾਨਾ ਪੰਜਾਬ ਸਰਕਾਰ: ਕਿਸਾਨ ਜਥੇਬੰਦੀਆਂ

ਕੇਂਦਰ ਸਰਕਾਰ ਤੋਂ ਬਾਅਦ ਅਗਲਾ ਨਿਸ਼ਾਨਾ ਪੰਜਾਬ ਸਰਕਾਰ: ਕਿਸਾਨ ਜਥੇਬੰਦੀਆਂ
Share this post via:

ਦਿੱਲੀ ਦੀਆਂ ਸਰਹੱਦਾਂ ਤੇ ਬੈਠੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪੂਰਨ ਕਰਜ਼ ਮਾਫ਼ੀ ਕਰਕੇ ਇਲੈਕਸ਼ਨ ਦੌਰਾਨ ਕੀਤਾ ਆਪਣਾ ਵਾਅਦਾ ਪੂਰਾ ਕਰੇ।

ਕਿਸਾਨ ਲੀਡਰ ਜੰਗਵੀਰ ਚੌਹਾਨ ਤੇ ਮੁਕੇਸ਼ ਚੰਦਰ ਸ਼ਰਮਾ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਸਾਨੂੰ ਫਰੀ ਕਰ ਦੇਵੇ ਤਾਂ ਅਸੀਂ ਚੰਡੀਗੜ੍ਹ ਦਾ ਰੁਖ ਵੀ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਅੰਦੋਲਨ ਖ਼ਤਮ ਕਰਨ ਤੋਂ ਬਾਅਦ 32 ਕਿਸਾਨ ਯੂਨੀਅਨ ਸਿਆਸਤ ਨੂੰ ਲੈ ਕੇ ਫੈਸਲਾ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸਾਡੇ ਅਨੁਸਾਰ ਕਮੇਟੀ ਬਣਾ ਦਿੰਦੀ ਹੈ ਤੇ ਸਾਡੀਆਂ ਬਾਕੀ ਮੰਗਾਂ ਵੀ ਪੂਰੀ ਕਰ ਦੇਵੇ ਤਾਂ ਅਸੀਂ ਅੰਦੋਲਨ ਨੂੰ ਖ਼ਤਮ ਕਰ ਦੇਵਾਂਗੇ।

ਦੱਸ ਦਈਏ ਕਿ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਭਵਿੱਖੀ ਰਣਨੀਤੀ ਘੜਨ ਲਈ ਆਪਣੇ ਹੰਗਾਮੀ ਮੀਟਿੰਗ ਬੁੱਧਵਾਰ 1 ਦਸੰਬਰ ਨੂੰ ਸੱਦ ਲਈ ਹੈ। ਕਿਸਾਨਾ ਨੇ ਕਿਹਾ, ‘‘ਕਾਨੂੰਨ ਵਾਪਸੀ ਸਾਡੀ ਜਿੱਤ ਹੈ।ਤੇ ਕਿਸਾਨਾਂ ਖਿਲਾਫ਼ ਦਰਜ ਕੇਸ ਵਾਪਸ ਲਏ ਜਾਣ।ਅਤੇ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।