ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ‘ਓਮੀਕਰੋਨ’ ਬਾਰੇ ਵਧਦੀਆਂ ਚਿੰਤਾਵਾਂ ਦੇ ਕਾਰਨ, ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨੇ ਦੇਸ਼ ‘ਚ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੀ ਜਾਂਚ ਸਬੰਧੀ ਨਿਯਮ ਸਖ਼ਤ ਕਰਨ ਦਾ ਫ਼ੈਸਲਾ ਕੀਤਾ ਹੈ। ਤੇ ਇਹ ਨਵੇਂ ਨਿਯਮ ਟੀਕਾਕਰਨ ਕਰਵਾ ਚੁੱਕੇ ਲੋਕਾਂ ਤੇ ਵੀ ਲਾਗੂ ਹੋਣਗੇ। ਰੋਗ ਨਿਯੰਤਰਣ ਤੇ ਰੋਕਥਾਮ ਕੇਂਦਰ ਨੇ ਮੰਗਲਵਾਰ ਨੂੰ ਇਕ ਬਿਆਨ ‘ਚ ਕਿਹਾ ਕਿ ਉਹ ਇਕ ਨਵੇਂ ਨਿਯਮ ਤੇ ਵਿਚਾਰ ਕਰ ਰਿਹਾ ਹੈ, ਜਿਸ ਦੇ ਅਨੁਸਾਰ ਅਮਰੀਕਾ ਆਉਣ ਵਾਲੇ ਸਾਰੇ ਹਵਾਈ ਯਾਤਰੀਆਂ ਨੂੰ ਬੋਰਡਿੰਗ ਤੋਂ ਇਕ ਦਿਨ ਪਹਿਲਾਂ ਹੀ ਕੋਵਿਡ-19 ਟੈਸਟ ਕਰਵਾਉਣ ਦੀ ਲੋੜ ਹੋਵੇਗੀ। ਪਰ ਜਿਨ੍ਹਾਂ ਨੂੰ ਟੀਕਾ ਲੱਗ ਚੁੱਕਾ ਹੈ, ਉਹ ਫਲਾਈਟ ਤੋਂ ਤਿੰਨ ਦਿਨ ਪਹਿਲਾਂ ਦੀ ਕੀਤੀ ਗਈ ਜਾਂਚ ਦੀ ਰਿਪੋਰਟ ਦਿਖਾ ਸਕਦੇ ਹਨ।