ਚੰਡੀਗੜ੍ਹ: ਅਦਾਕਾਰਾ ਕੰਗਣਾ ਰਣੌਤ ਦੀ ਸ਼ਿਕਾਇਤ ਮਗਰੋਂ ਉਸ ਨੂੰ ਧਮਕੀਆਂ ਦੇਣ ਵਾਲੇ ਬਠਿੰਡੇ ਦੇ ਵਿਅਕਤੀ ਖਿਲਾਫ ਕਾਰਵਾਈ ਲਈ ਪੁਲਿਸ ਹਰਕਤ ‘ਚ ਆ ਗਏ। ਬਠਿੰਡਾ ਪੁਲਿਸ ਨੇ ਸਾਈਬਰ ਸੈੱਲ ਨੂੰ ਉਸ ਵਿਅਕਤੀ ਦਾ ਬਿਊਰਾ ਦਿੱਤਾ ਹੈ, ਜਿਸ ਨੇ ਕੰਗਣਾ ਰਣੌਤ ਨੂੰ ਧਮਕਾਇਆ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰਨ ‘ਚ ਲੱਗੀ ਹੈ ਕਿ ਕੰਗਣਾ ਨੂੰ ਧਮਕੀ ਦੇਣ ਵਾਲਾ ਸ਼ਖ਼ਸ ਕੌਣ ਹੈ ਤੇ ਉਸ ਦਾ ਪਿਛੋਕੜ ਕੀ ਹੈ।
ਪੁਲਿਸ ਅਨੁਸਾਰ ਧਮਕੀ ਦੇਣ ਵਾਲੇ ਮਨਪ੍ਰੀਤ ਸਿੰਘ ਨਾਮ ਦੇ ਵਿਅਕਤੀ ਨੇ ਆਪਣੇ ਫੇਸਬੁੱਕ ਅਕਾਊਟ ਤੇ ਆਪਣਾ ਕਾਰੋਬਾਰ ਹੋਣ ਦੀ ਗੱਲ ਦਰਜ ਕੀਤੀ ਹੋਈ ਹੈ। ਉਸ ਨੇ ਫੇਸਬੁੱਕ ਅਕਾਊਟ ਤੇ ‘ਕਿਸਾਨ ਮਜ਼ਦੂਰ ਏਕਤਾ’ ਦੀ ਪ੍ਰੋਫਾਈਲ ਤਸਵੀਰ ਵੀ ਲਾਈ ਹੋਈ ਹੈ। ਪੁਲਿਸ ਇਸ ਮਾਮਲੇ ਦੀ ਬਹੁਤ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਕੰਗਣਾ ਨੇ ਇਸ਼ਾਰਾ ਕੀਤਾ ਸੀ ਕਿ ਉਸ ਨੂੰ ਖਾਲਿਸਤਾਨ ਪੱਖੀਆਂ ਵੱਲੋਂ ਧਮਕੀਆਂ ਮਿਲੀ ਰਹੀਆਂ ਹਨ।
ਦੱਸ ਦਈਏ ਕਿ ਕੰਗਣਾ ਨੇ ਕਿਹਾ ਸੀ ਕਿ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਉਸ ਨੇ ਬਠਿੰਡਾ ਦੇ ਇੱਕ ਸ਼ਖਸ਼ ਵੱਲੋਂ ਸ਼ਰ੍ਹੇਆਮ ਧਮਕੀ ਦਿੱਤੇ ਜਾਣ ਦੀ ਗੱਲ ਵੀ ਕਹੀ ਸੀ। ਕੰਗਨਾ ਨੇ ਪੁਲਿਸ ਕੋਲ ਐਫਆਈਆਰ ਦਰਜ ਕਰਵਾਈ ਸੀ। ਕੰਗਨਾ ਨੇ ਇਹ ਜਾਣਕਾਰੀ ਤੇ ਐਫਆਈਆਰ ਦੀ ਕਾਪੀ ਸੋਸ਼ਲ ਮੀਡੀਆ ਰਾਹੀਂ ਸਾਰਿਆਂ ਨਾਲ ਸਾਂਝੀ ਵੀ ਕੀਤੀ ਹੈ।