ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਕੋਰੋਨਾ ਵਾਇਰਸ ਦਾ ਓਮੀਕ੍ਰੋਨ ਵੇਰੀਐਂਟ 63 ਦੇਸ਼ਾਂ ਵਿੱਚ ਫੈਲ ਚੁੱਕਾ ਹੈ ਅਤੇ ਸ਼ੁਰੂਆਤੀ ਅੰਕੜਿਆਂ ਅਨੁਸਾਰ ਇਹ ਦੁਨੀਆ ਵਿੱਚ ਡੈਲਟਾ ਵੇਰੀਐਂਟ ਤੋਂ ਅੱਗੇ ਨਿਕਲ ਸਕਦਾ ਹੈ। ਡਬਲਯੂ.ਐੱਚ.ਓ. ਨੇ ਵੇਰਵੇ ਮੁਤਾਬਕ, 9 ਦਸੰਬਰ ਤੱਕ 63 ਦੇਸ਼ਾਂ ਵਿੱਚ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਆਏ ਹਨ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਅਜੇ ਤੱਕ ਪਤਾ ਨਹੀਂ ਚਲਿਆ ਹੈ ਕਿ ਨਵਾਂ ਵੇਰੀਐਂਟ ਇੰਨੀ ਤੇਜ਼ੀ ਨਾਲ ਕਿਉਂ ਫੈਲ ਰਿਹਾ ਹੈ। ਦਸਤਾਵੇਜ਼ਾਂ ਵਿੱਚ ਦੱਸਿਆ ਗਿਆ ਹੈ ਕਿ ਅਜੇ ਤੱਕ ਉਪਲੱਬਧ ਅੰਕੜਿਆਂ ਅਨੁਸਾਰ ਕਮਿਊਨਿਟੀ ਟ੍ਰਾਂਸਫਰ ਦੇ ਮਾਮਲੇ ਵਿੱਚ ਓਮੀਕ੍ਰੋਨ ਦੇ ਡੈਲਟਾ ਵੇਰੀਐਂਟ ਤੋਂ ਅਗੇ ਨਿਕਲਣ ਦੇ ਆਸਾਰ ਹਨ।