GTA News Media

Top Info Bar
22.1°C Toronto Loading date...
Featured Punjab

ਸਿਆਸੀ ਤਣਾਅ ਜਾਰੀ: CM ਚੰਨੀ ਦੀ ਜਲੰਧਰ ਰੈਲੀ ‘ਚ ਸ਼ਾਮਲ ਨਹੀਂ ਹੋਏ ਸਿੱਧੂ

ਸਿਆਸੀ ਤਣਾਅ ਜਾਰੀ: CM ਚੰਨੀ ਦੀ ਜਲੰਧਰ ਰੈਲੀ ‘ਚ ਸ਼ਾਮਲ ਨਹੀਂ ਹੋਏ ਸਿੱਧੂ
Share this post via:

ਸੀ. ਐਮ.ਚੰਨੀ ਅੱਜ ਨਕੋਦਰ ਰੋਡ ’ਤੇ ਦਾਣਾ ਮੰਡੀ ਵਿਖੇ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਇਸ ਮੌਕੇ ਖਾਸ ਗੱਲ ਇਹ ਸੀ ਕਿ ਸੀ. ਐਮ.ਚੰਨੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ, ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਰੈਲੀ ਵਿੱਚ ਸ਼ਾਮਲ ਨਹੀਂ ਹੋਏ। ਇਸ ਤੋਂ ਪਹਿਲਾਂ ਦੱਸਿਆ ਗਿਆ ਸੀ ਕਿ ਸੀ. ਐੱਮ.ਚੰਨੀ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਰੈਲੀ ‘ਚ ਸ਼ਾਮਲ ਹੋਣਗੇ, ਪਰ ਨਵਜੋਤ ਸਿੰਘ ਸਿੱਧੂ ਰੈਲੀ ‘ਚ ਸ਼ਾਮਲ ਨਹੀਂ ਹੋਏ।

ਰੈਲੀ ਵਿੱਚ ਸਿੱਧੂ ਦੀ ਗੈਰ ਹਾਜ਼ਰੀ ਨੂੰ ਲੈ ਕੇ ਸਿਆਸਤਦਾਨਾਂ ਅਤੇ ਹੋਰਨਾਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਹਨ। ਜ਼ਿਕਰਯੋਗ ਹੈ ਕਿ ਜਦੋਂ ਤੋਂ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਸਿੱਧੂ ਅਤੇ ਚੰਨੀ ਵਿਚਾਲੇ ਸਿਆਸੀ ਖਿੱਚੋਤਾਣ ਸ਼ੁਰੂ ਹੋ ਗਈ ਹੈ। ਇਸੇ ਝਗੜੇ ਕਾਰਨ ਹਾਈਕਮਾਂਡ ਵੱਲੋਂ ਚੰਨੀ ਅਤੇ ਸਿੱਧੂ ਨੂੰ ਸੁਲ੍ਹਾ-ਸਫਾਈ ਲਈ ਕਈ ਵਾਰ ਦਿੱਲੀ ਤਲਬ ਕੀਤਾ ਜਾ ਚੁੱਕਾ ਹੈ।