ਸਿੱਖਾਂ ਦੇ ਕੇਂਦਰੀ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਸ਼ਾਮ ਨੂੰ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਦੁਨੀਆ ਭਰ ਦੇ ਨਾਨਕ ਨਾਮਲੇਵਾ ਸਿੱਖਾਂ ਨੇ ਵਿਰੋਧ ਕੀਤਾ ਹੈ ਅਤੇ ਉਹ ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।
ਅਜਿਹਾ ਹੀ ਪ੍ਰਤੀਕਰਮ ਇੰਗਲੈਂਡ ਦੇ ਬਰਮਿੰਘਮ ਤੋਂ ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਦਾ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਕ ਟਵੀਟ ਕੀਤਾ, “ਬੇਅਦਬੀ ਦੀਆਂ ਘਟਨਾਵਾਂ ਅਸਵੀਕਾਰਨਯੋਗ ਹਨ ਪਰ ਕਿਸੇ ਹੋਰ ਵਿਅਕਤੀ ਦੀ ਲਿੰਚਿੰਗ ਵੀ ਅਸਵੀਕਾਰਨਯੋਗ ਹੈ ਅਤੇ ਸਾਨੂੰ ਇਸ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈਣਾ ਚਾਹੀਦਾ, ਉਸਨੇ ਕਿਹਾ, ਸਾਨੂੰ ਇਨ੍ਹਾਂ ਮਾਮਲਿਆਂ ਦੀ ਪੂਰੀ ਜਾਂਚ ਕਰਨੀ ਚਾਹੀਦੀ ਹੈ।
