GTA News Media

Top Info Bar
22.1°C Toronto Loading date...
Punjab Toronto/GTA

ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਕੀਤਾ

ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਕੀਤਾ
Share this post via:

ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ 17 ਦਸੰਬਰ ਦਿਨ ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਕੀਤਾ । ਦਸੰਬਰ ਦੇ ਮਹੀਨੇ ਵਿੱਚ ਮਾਤਾ ਗੁਜਰੀ ਜੀ ਅਤੇ ਸਾਹਿਬਜਾਦਿਆਂ ਦੀਆਂ ਸ਼ਹੀਦੀਆਂ ਸਮੁੱਚੀ ਕੌਮ ਨੁੰ ਚੜ੍ਹਦੀ ਕਲਾ ਦਾ ਸੰਦੇਸ਼ ਦਿੰਦੀਆਂ ਹਨ । ਸਾਹਿਬਜਾਦਿਆਂ ਨੇ ਦਲੇਰੀ, ਨਿਰਭੈਤਾ, ਨਿਸ਼ਕਾਮਤਾ, ਸਵੈਮਾਨ ਅਤੇ ਸਿੱਖ ਧਰਮ ਦੇ ਆਦਰਸ਼਼ਾਂ ਲਈ ਕੁਰਬਾਨੀ ਦਿੱਤੀ।ਸਾਹਿਬਜਾਦਿਆਂ ਨੇ ਛੋਟੀ ਉਮਰ ਵਿੱਚ ਦ੍ਰਿੜ ਰਹਿੰਦੇ ਹੋਏ ਸਿੱਖ ਧਰਮ ਦੀਆਂ ਨੀਹਾਂ ਮਜਬੂਤ ਕੀਤੀਆਂ। ਸਾਹਿਬਜਾਦਿਆਂ ਦੀਆਂ ਸਹੀਦੀਆਂ ਸਿੱਖਾਂ ਅਤੇ ਵਿਸ਼ੇਸ ਕਰਕੇ ਸਿੱਖ ਬੱਚਿਆਂ ਲਈ ਚਾਨਣ ਮੁਨਾਰਿਆਂ ਦਾ ਕੰਮ ਕਰਨਗੀਆਂ । ਸੰਸਾਰ ਦੇ ਇਤਿਹਾਸ ਵਿੱਚ ਸਾਹਿਬਜਾਦਿਆ ਦੀ ਸ਼ਹਾਦਤ ਬੇਮਿਸਾਲ ਹੈ। ਆਪਾਂ ਵੀ ਸਾਹਿਬਜਾਦਿਆਂ ਦੀ ਸ਼ਹਾਦਤ ਤੋ ਪ੍ਰੇਰਨਾ ਲੈ ਕੇ ਆਪਣੇ ਚੰਗੇ ਸਿਧਾਂਤਾਂ ਤੇ ਦ੍ਰਿੜ ਰਹੀਏ ਤੇ ਨੌਜਵਾਨ ਪੀੜੀ ਨੂੰ ਵੀ ਇਨ੍ਹਾਂ ਸਿਧਾਂਤਾਂ ਤੇ ਦ੍ਰਿੜ ਰਹਿਣ ਲਈ ਪ੍ਰੇਰਤ ਕਰੀਏ। ਖਾਲਸਾ ਕਮਿਉਨਿਟੀ ਸਕੂਲ, ਬਰੈਂਪਟਨ ਵਿੱਚ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਇਮਾਨਦਾਰੀ, ਸਖਤ ਮਿਹਨਤ, ਅਨੁਸ਼ਾਸਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਜਾਂਦੀ ਹੈ