ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ।
ਪੰਜਾਬ ਪੁਲਿਸ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।
ਐਫਆਈਆਰ ਦੀ ਇੱਕ ਕਾਪੀ ਵਿੱਚ ਕਿਹਾ ਗਿਆ ਹੈ ਕਿ ਮਜੀਠੀਆ ‘ਤੇ ਜਾਣਬੁੱਝ ਕੇ ਆਪਣੀ ਜਾਇਦਾਦ ਜਾਂ ਵਾਹਨ ਦੀ ਵਰਤੋਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਇਜਾਜ਼ਤ ਦੇਣ, ਨਸ਼ਿਆਂ ਦੀ ਵੰਡ ਜਾਂ ਵਿਕਰੀ ਲਈ ਵਿੱਤ ਪ੍ਰਦਾਨ ਕਰਨ ਅਤੇ ਤਸਕਰੀ ਲਈ ਅਪਰਾਧਿਕ ਸਾਜ਼ਿਸ਼ ਰਚਣ ਲਈ ਕੇਸ ਦਰਜ ਕੀਤਾ ਗਿਆ ਸੀ।