ਲੁਧਿਆਣਾ ਬੰਬ ਧਮਾਕੇ ਨੂੰ ਦੇ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ‘ਚ ਗ੍ਰਿਫ਼ਤਾਰ ਕੀਤੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ
ਸੂਤਰਾਂ ਮੁਤਾਬਕ ਜਸਵਿੰਦਰ ਸਿੰਘ ਦਿੱਲੀ ਤੇ ਮੁੰਬਈ ਵਿਚ ਹਮਲੇ ਦੀ ਵੀ ਯੋਜਨਾ ਬਣਾ ਰਿਹਾ ਸੀ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਮੁਲਤਾਨੀ ਪਿਛਲੇ ਲੰਬੇ ਸਮੇਂ ਤੋਂ ਜਰਮਨ ਵਿਚ ਸੀ। ਉਸ ਨੂੰ ਜਰਮਨ ਪੁਲਿਸ ਵੱਲੋਂ ਲੁਧਿਆਣਾ ਬੰਬ ਧਮਾਕੇ ਵਿੱਚ ਉਸ ਦੇ ਤਾਰ ਹੋਣ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੂਤਰਾਂ ਮੁਤਾਬਕ ਜਸਵਿੰਦਰ ਸਿੰਘ (45) ਨੂੰ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦਾ ਵੀ ਕਰੀਬੀ ਮੰਨਿਆ ਜਾਂਦਾ ਹੈ। ਜਸਵਿੰਦਰ ‘ਤੇ ਵੱਖਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ।
ਖ਼ਬਰ ਮੁਤਾਬਕ, ਜਸਵਿੰਦਰ ਪਾਕਿਸਤਾਨ ਆਈਐੱਸਆਈ ਦੇ ਇਸਾਰੇ ‘ਤੇ ਇਹ ਕੰਮ ਕਰ ਰਿਹਾ ਸੀ ਤੇ ਉਸ ਨੂੰ ਹਥਿਆਰ ਵੀ ਪਾਕਿਸਤਾਨ ਤੋਂ ਹੀ ਮੁਹੱਈਆ ਕਰਵਾਏ ਗਏ ਸਨ।