ਸੋਨੂੰ ਸੂਦ ਦੀ ਭੈਣ ਕਾਂਗਰਸ ‘ਚ ਸ਼ਾਮਲ, ਮੋਗਾ ਤੋਂ ਲੜ ਸਕਦੀ ਹੈ ਚੋਣ
ਮੋਗਾ: ਫਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਾਂਗਰਸ ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਸੋਨੂੰ ਸੂਦ ਵੀ ਮੌਜੂਦ ਸੀ। ਕਿਆਸ ਲਗਾਏ ਜਾ ਰਹੇ ਹਨ ਕਿ ਮਾਲਵਿਕਾ ਨੂੰ ਮੋਗਾ ਤੋਂ ਕਾਂਗਰਸ ਦੀ ਟਿਕਟ ਮਿਲ ਸਕਦੀ ਹੈ।
ਸੋਨੂੰ ਸੂਦ ਦੇ ਰਾਜਨੀਤੀ ਵਿੱਚ ਆਉਣ ਦੀਆਂ ਖਬਰਾਂ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿੱਚ ਹਨ। ਉਹ ਮੋਗਾ ਵਿੱਚ ਵੱਖ-ਵੱਖ ਸਮਾਜ ਸੇਵੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦਾ ਸੀ। ਹਾਲਾਂਕਿ, ਉਨ੍ਹਾਂ ਨੇ ਖੁਦ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਆਪਣੀ ਭੈਣ ਨੂੰ ਅੱਗੇ ਲਿਆਂਦਾ ਹੈ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਵੀ ਅਫਵਾਹ ਸੀ।