GTA News Media

Top Info Bar
22.1°C Toronto Loading date...
India Punjab

ਸੁਪਰੀਮ ਕੋਰਟ ਦੇ ਕਈ ਵਕੀਲਾਂ ਨੂੰ ਪੀਐਮ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ ਦੀ ਸੁਣਵਾਈ ਨਾ ਕਰਨ ਦੀ ਮਿਲੀ ਧਮਕੀ

ਸੁਪਰੀਮ ਕੋਰਟ ਦੇ ਕਈ ਵਕੀਲਾਂ ਨੂੰ ਪੀਐਮ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ ਦੀ ਸੁਣਵਾਈ ਨਾ ਕਰਨ ਦੀ ਮਿਲੀ ਧਮਕੀ
Share this post via:

ਸੁਪਰੀਮ ਕੋਰਟ ਦੇ ਵਕੀਲਾਂ ਨੂੰ ਯੂਕੇ ਤੋਂ ਅਣਜਾਣ ਨੰਬਰਾਂ ਤੋਂ ਕਾਲਾਂ ਆਈਆਂ ਹਨ। ਫੋਨ ਕਰਨ ਵਾਲੇ ਨੇ ਵਕੀਲਾਂ ਨੂੰ ਇਹ ਧਮਕੀ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ ਦੀ ਸੁਣਵਾਈ ਨਾ ਕਰਨ ।

ਸੂਤਰਾਂ ਅਨੁਸਾਰ, ਫੋਨ ਕਰਨ ਵਾਲੇ ਨੇ ਇਹ ਧਮਕੀ ਦਿੱਤੀ ਕਿ ਅੱਜ ਤੱਕ ਸੁਪਰੀਮ ਕੋਰਟ ਨੇ 1984 ਦੇ ਸਿੱਖ ਦੰਗਿਆਂ ਦੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਇਸ ਕਰਕੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਉਲੰਘਣਾ ਤੇ ਵੀ ਕੋਈ ਸੁਣਵਾਈ ਨਹੀਂ ਹੋਣੀ ਚਾਹੀਦੀ।

ਦੱਸਣਯੋਗ ਹੈ ਕਿ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕਮੀਆਂ ਦੀ ਜਾਂਚ ਸਾਬਕਾ ਜੱਜ ਦੀ ਅਗਵਾਈ ਵਾਲੀ ਇੱਕ ਸੁਤੰਤਰ ਜਾਂਚ ਕਮੇਟੀ ਕਰੇਗੀ।ਜਿਸ ਤੇ ਸੁਪਰੀਮ ਕੋਰਟ ਨੇ ਸਹਿਮਤੀ ਜਤਾਈ ਹੈ। ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਅੱਜ ਸੁਪਰੀਮ ਕੋਰਟ ‘ਚ ਇਸ ਮਾਮਲੇ ਦੀ ਸੁਣਵਾਈ ਕੀਤੀ।