GTA News Media

Top Info Bar
22.1°C Toronto Loading date...
Punjab

ਹੁਣ ਜਨਤਾ ਤੈਅ ਕਰੇਗੀ ‘ਆਪ’ ਦੇ ਮੁੱਖ ਮੰਤਰੀ ਦਾ ਚਿਹਰਾ, ਕੇਜਰੀਵਾਲ ਨੇ ਮੋਬਾਇਲ ਨੰਬਰ ਕੀਤਾ ਜਾਰੀ

ਹੁਣ ਜਨਤਾ ਤੈਅ ਕਰੇਗੀ ‘ਆਪ’ ਦੇ ਮੁੱਖ ਮੰਤਰੀ ਦਾ ਚਿਹਰਾ, ਕੇਜਰੀਵਾਲ ਨੇ ਮੋਬਾਇਲ ਨੰਬਰ ਕੀਤਾ ਜਾਰੀ
Share this post via:

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਅੱਜ ਪੰਜਾਬ ਦੇ ਲੋਕਾਂ ਲਈ ਇੱਕ ਮੋਬਾਈਲ ਨੰਬਰ ਜਾਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਦਾ ਚੇਹਰਾ ਦੱਸਣ ਦੀ ਅਪੀਲ ਵੀ ਕੀਤੀ ਹੈ ਤਾਂ ਉਹ ਅਗਲੇ ਹਫ਼ਤੇ ਤੱਕ ਉਹ ਆਪ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਸਕਣ। ਮੋਹਾਲੀ ਕਲੱਬ ‘ਚ ਉਹਨਾਂ ਨੇ ਇੱਕ ਨੰਬਰ ਜਾਰੀ ਕੀਤਾ ਹੈ।

ਆਮ ਆਦਮੀ ਪਾਰਟੀ ਨੇ ਲੋਕਾਂ ਤੋਂ ਪੁੱਛਿਆ ਹੈ ਕਿ ‘ਆਪ’ ਦੇ ਆਗੂਆਂ ‘ਚੋਂ ਮੁੱਖ ਮੰਤਰੀ ਕੌਣ ਹੋ ਸਕਦਾ ਹੈ, ਲੋਕ 17 ਜਨਵਰੀ ਸ਼ਾਮ 5 ਵਜੇ ਤੱਕ 7074870748 ਮੋਬਾਇਲ ਨੰਬਰ ਤੇ ਆਪਣੀ ਸਲਾਹ ਦੇ ਸਕਦੇ ਹਨ। ਜਿਸ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਤੇ ਅਰਵਿੰਦਰ ਕੇਜਰੀਵਾਲ ਨਾਲ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਰਾਘਵ ਚੱਢਾ ਵੀ ਹਾਜ਼ਰ ਸਨ।

ਕੇਜਰੀਵਾਲ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਸੀ ਐਮ ਬਣਾਉਣਾ ਚਾਹੁੰਦਾ ਸੀ ਪਰ ਭਗਵੰਤ ਮਾਨ ਨੇ ਕਿਹਾ ਕਿ ਲੋਕ ਵੱਡੇ ਹੁੰਦੇ ਨੇ ਤੇ ਪਹਿਲਾਂ ਉਨ੍ਹਾਂ ਦੀ ਰਾਇ ਲਈ ਜਾਵੇ।ਇਸ ਸਮੇਂ ਕੇਜਰੀਵਾਲ ਨੇ ਇਹ ਵੀ ਸਪਸ਼ਟ ਕੀਤਾ ਕਿ ਮੈਂ ਪੰਜਾਬ ਦੇ ਸੀ ਐਮ ਚਿਹਰੇ ਦੀ ਦੌੜ ‘ਚ ਨਹੀਂ ਹਾਂ। ਕਿਉਕਿ ਪੰਜਾਬ ਵਿੱਚ ਆਮ ਤੌਰ ਤੇ ਵਿਰੋਧੀ ਪਾਰਟੀਆਂ ਤੇ ਲੋਕਾਂ ਵੱਲੋਂ ਇਹ ਸ਼ੱਕ ਪ੍ਰਗਟ ਕੀਤਾ ਜਾਂਦਾ ਸੀ ਕਿ ਕੇਜਰੀਵਾਲ ਖੁਦ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ।