GTA News Media

Top Info Bar
22.1°C Toronto Loading date...
Punjab

ਏਡੀਜੀਪੀ ਗੁਰਪ੍ਰੀਤ ਦਿਓ ਦਾ ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਤਬਾਦਲਾ

ਏਡੀਜੀਪੀ ਗੁਰਪ੍ਰੀਤ ਦਿਓ ਦਾ ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਤਬਾਦਲਾ
Share this post via:

ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਏ.ਡੀ.ਜੀ.ਪੀ ਗੁਰਪ੍ਰੀਤ ਕੌਰ ਦਿਓ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ (ECI) ਨੇ ਅੱਜ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ।

ਕਮਿਸ਼ਨ ਨੇ ਮਾਰਚਾਂ, ਸਾਈਕਲ ਰੈਲੀਆਂ ਅਤੇ ਕਾਰਨਰ ਮੀਟਿੰਗਾਂ ‘ਤੇ ਪਾਬੰਦੀ 15 ਜਨਵਰੀ ਤੋਂ 22 ਜਨਵਰੀ ਤੱਕ ਵਧਾ ਦਿੱਤੀ ਹੈ। ਹਾਲਾਂਕਿ, ਭਾਰਤ ਦੇ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਵੱਧ ਤੋਂ ਵੱਧ 300 ਵਿਅਕਤੀਆਂ ਜਾਂ ਮੌਜੂਦਾ ਸਮਰੱਥਾ ਦੇ 50 ਪ੍ਰਤੀਸ਼ਤ ਨਾਲ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਹੈ।