GTA News Media

Top Info Bar
22.1°C Toronto Loading date...
Health

ਰਾਤ ਨੂੰ ਗਰਮ ਪਾਣੀ ਪੀਣ ਦੇ ਜਾਣੋ ਹੈਰਾਨੀਜਨਕ ਫ਼ਾਇਦੇ

ਰਾਤ ਨੂੰ ਗਰਮ ਪਾਣੀ ਪੀਣ ਦੇ ਜਾਣੋ ਹੈਰਾਨੀਜਨਕ ਫ਼ਾਇਦੇ
Share this post via:

ਤੁਸੀਂ ਸੁਣਿਆ ਹੀ ਹੋਵੇਗਾ ਕਿ ਸਵੇਰੇ ਉੱਠ ਕੇ ਗਰਮ ਪਾਣੀ ਪੀਣਾ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਜੋ ਕਿ ਨਾ ਸਿਰਫ਼ ਮੈਟਾਬੋਲਿਜ਼ਮ ਨੂੰ ਸੁਧਾਰਦਾ ਹੈ, ਸਗੋਂ ਇਹ ਇਮਿਊਨਿਟੀ ਨੂੰ ਵੀ ਬਹੁਤ ਮਜ਼ਬੂਤ ਕਰਦਾ ਹੈ।ਪਰ ਕੀ ਤੁਸੀਂ ਇਹ ਜਾਣਦੇ ਹੋ ਕਿ ਰਾਤ ਨੂੰ ਸੌਣ ਤੋਂ ਪਹਿਲਾਂ ਗਰਮ ਪਾਣੀ ਪੀਣਾ ਵੀ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਅਜਿਹੇ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਰਾਤ ਨੂੰ ਪਾਣੀ ਪੀਣ ਦੇ ਸਿਹਤ ਨੂੰ ਕੀ-ਕੀ ਫ਼ਾਇਦੇ ਹੁੰਦੇ ਹਨ।

ਪਾਚਨ ਕਿਿਰਆ ਸਿਹਤਮੰਦ – ਜੇ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਗਰਮ ਪਾਣੀ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਗਰਮ ਪਾਣੀ ਸਿਰਫ਼ ਅੰਤੜੀਆਂ ਲਈ ਹੀ ਨਹੀ ਫ਼ਾਇਦੇਮੰਦ ਹੁੰਦਾ ਹੈ, ਸਗੋਂ ਇਹ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਜਿਵੇਂਕਿ ਕਬਜ਼, ਗੈਸ ਆਦਿ ਨੂੰ ਦੂਰ ਕਰਨ ਵਿੱਚ ਵੀ ਫ਼ਾਇਦੇਮੰਦ ਸਾਬਤ ਹੁੰਦਾ ਹੈ। ਇਸ ਤੋਂ ਬਿਨਾ ਰਾਤ ਨੂੰ ਗਰਮ ਪਾਣੀ ਪੀਣ ਨਾਲ ਭੋਜਨ ਜਲਦੀ ਪਚ ਜਾਂਦਾ ਹੈ।

ਮਾਨਸਿਕ ਸਿਹਤ ਬਿਹਤਰ- ਜੇ ਤੁਸੀਂ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਗਰਮ ਪਾਣੀ ਦਾ ਸੇਵਨ ਕਰਦੇ ਹੋ ਤਾਂ ਤੁਸੀਂ ਡਿਪ੍ਰੈਸ਼ਨ ਦੀ ਸਮੱਸਿਆ ਤੋਂ ਵੀ ਛੁਟਕਾਰਾ ਪਾ ਸਕਦੇ ਹੋ ਅਤੇ ਗਰਮ ਪਾਣੀ ਪੀਣ ਨਾਲ ਤੁਹਾਡਾ ਮੂਡ ਵੀ ਤਰੋ-ਤਾਜ਼ਾ ਰਹਿੰਦਾ ਹੈ।

ਚੰਗੀ ਨੀਂਦ- ਜੇ ਤੁਹਾਨੂੰ ਨੀਂਦ ਦੀ ਸਮੱਸਿਆ ਹੈ ਜਾਂ ਨੀਂਦ ਦੀ ਕਮੀ ਤੋਂ ਪ੍ਰੇਸ਼ਾਨ ਹੋ ਤਾਂ ਰਾਤ ਨੂੰ ਸੌਣ ਤੋਂ ਪਹਿਲਾਂ ਕੋਸਾ ਪਾਣੀ ਪੀਣਾ ਇਸ ਸਮੱਸਿਆ ਨੂੰ ਦੂਰ ਕਰਨ ਵਿੱਚ ਫ਼ਾਇਦੇਮੰਦ ਹੁੰਦਾ ਹੈ। ਗਰਮ ਪਾਣੀ ਪੀਣ ਨਾਲ ਡਿਪ੍ਰੈਸ਼ਨ ਤੇ ਤਣਾਅ ਦੋਵਾਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਅਜਿਹੀ ਸਥਿਤੀ ਵਿੱਚ ਵਿਅਕਤੀ ਚੰਗੀ ਨੀਂਦ ਦਾ ਆਨੰਦ ਮਾਣ ਸਕਦਾ ਹੈ।

ਭਾਰ ਘਟਾਉਣ ਵਿੱਚ ਫਾਇਦੇਮੰਦ- ਅੱਜ ਦੇ ਸਮੇਂ ਵਿੱਚ ਲੋਕ ਆਪਣੇ ਵਧਦੇ ਭਾਰ ਨੂੰ ਲੈ ਕੇ ਬਹੁਤ ਚਿੰਤਤ ਹਨ। ਅਜਿਹੇ ਵਿੱਚ ਮੋਟਾਪੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕ ਜੇਕਰ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਗਰਮ ਪਾਣੀ ਦਾ ਸੇਵਨ ਕਰਨ ਤਾਂ ਸਰੀਰ ਦੀ ਵਾਧੂ ਚਰਬੀ ਨੂੰ ਦੂਰ ਕੀਤਾ ਜਾ ਸਕਦਾ ਹੈ।