ਅੰਮ੍ਰਿਤਸਰ, 17 ਜਨਵਰੀ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਆਖਿਆ ਕਿ ਸੰਗਤ ’ਤੇ ਪਥਰਾਅ ਅਤੇ ਲਾਠੀਚਾਰਜ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੀ ਬਿਹਾਰ ਸਰਕਾਰ ਨੂੰ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਜਿਨ੍ਹਾਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦੀ ਸ਼ਤਾਬਦੀ ਮੌਕੇ ਵੱਡੀ ਸੇਵਾ ਕੀਤੀ ਸੀ, ਉਹ ਇਸ ਘਟਨਾ ਦੇ ਪੀੜ੍ਹਤਾਂ ਨੂੰ ਨਿਆਂ ਦਿਵਾਉਣ ਲਈ ਅੱਗੇ ਆਉਣ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਬਿਹਾਰ ਸਰਕਾਰ ਨਾਲ ਰਾਬਤਾ ਵੀ ਕਾਇਮ ਕੀਤਾ ਜਾਵੇਗਾ।