GTA News Media

Top Info Bar
22.1°C Toronto Loading date...
Punjab

ਪੰਜਾਬ ‘ਚ ਚੋਣ ਜ਼ਾਬਤੇ ਦੌਰਾਨ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਆਈ ਸਾਹਮਣੇ

ਪੰਜਾਬ ‘ਚ ਚੋਣ ਜ਼ਾਬਤੇ ਦੌਰਾਨ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਆਈ ਸਾਹਮਣੇ
Share this post via:

ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਹੋਣੀਆਂ ਹਨ ਤੇ ਪੂਰੇ ਸੂਬੇ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੈ। ਲੁਧਿਆਣਾ ਦੇ ਥਾਣਾ ਡਾਬਾ ਅਧੀਨ ਪੈਂਦੇ ਬਸੰਤ ਨਗਰ ਇਲਾਕੇ ਵਿੱਚ ਚੋਣ ਜ਼ਾਬਤੇ ਦੌਰਾਨ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਬਸੰਤ ਨਗਰ ਇਲਾਕੇ ਦੇ ਗੁਰਦੁਆਰਾ ਸਾਹਿਬ ਨੇੜੇ ਗੁਟਕਾ ਸਾਹਿਬ ਦੇ ਖਿੱਲਰੇ ਅੰਗ ਬਰਾਮਦ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਹੋਏ ਦੇਖੇ।

ਸੇਵਾਦਾਰਾ ਨੇ ਤੁਰੰਤ ਹੀ ਗੁਟਕਾ ਸਾਹਿਬ ਦੇ ਖਿੱਲਰੇ ਅੰਗ ਇਕੱਠੇ ਕੀਤੇ ਤੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ਤੇ ਏ.ਡੀ.ਜੀ.ਪੀ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਪੂਰੀ ਟੀਮ ਸਮੇਤ ਉੱਥੇ ਪਹੁੰਚੇ ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸ ਦਈਏ ਕਿ ਪੁਲਿਸ ਵੱਲੋਂ ਇਸ ਘਟਨਾ ਨਾਲ ਸਬੰਧਤ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।ਸੂਬੇ ‘ਚ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਬੇਅਦਬੀ ਦੀ ਅਜਿਹੀ ਘਟਨਾ ਦਾ ਸਾਹਮਣੇ ਆਉਣਾ ਵੱਡਾ ਸਵਾਲ ਖੜ੍ਹਾ ਕਰਦਾ ਹੈ।