GTA News Media

Top Info Bar
22.1°C Toronto Loading date...
Entertainment

ਰਿਐਲਿਟੀ ਸ਼ੋਅ ‘ਹੁਨਰਬਾਜ਼’ ‘ਚ ਨਜ਼ਰ ਆਵੇਗੀ ਸ਼ਹਿਨਾਜ਼ ਗਿੱਲ

ਰਿਐਲਿਟੀ ਸ਼ੋਅ ‘ਹੁਨਰਬਾਜ਼’ ‘ਚ ਨਜ਼ਰ ਆਵੇਗੀ ਸ਼ਹਿਨਾਜ਼ ਗਿੱਲ
Share this post via:

ਰਿਐਲਿਟੀ ਸ਼ੋਅ ਬਿੱਗ ਬੌਸ 13 ਦੀ ਮੁਕਾਬਲੇਬਾਜ਼ ਸ਼ਹਿਨਾਜ਼ ਗਿੱਲ ਫਿਰ ਤੋਂ ਸੁਰਖ਼ੀਆਂ ਵਿੱਚ ਹੈ। ਪਰ ਇਸ ਵਾਰ ਸ਼ਹਿਨਾਜ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਸ਼ਹਿਨਾਜ਼ ਜਲਦ ਟੀਵੀ ਦੇ ਰਿਐਲਿਟੀ ਸ਼ੋਅ ‘ਹੁਨਰਬਾਜ਼-ਦੇਸ਼ ਦੀ ਸ਼ਾਨ’ ਵਿੱਚ ਨਜ਼ਰ ਆਵੇਗੀ। ਸ਼ੋਅ ਨਾਲ ਜੁੜੀ ਉਨ੍ਹਾਂ ਦਾ ਇਕ ਵੀਡੀਓ ਪ੍ਰੋਮੋ ਵੀ ਰਿਲੀਜ਼ ਹੋਇਆ ਹੈ। ਜਿਸ ਵਿੱਚ ਸ਼ਹਿਨਾਜ਼ ਆਪਣੀ ਗਾਇਕੀ ਦਾ ਸ਼ਾਨਦਾਰ ਹੁਨਰ ਪੇਸ਼ ਕਰਦੀ ਦਿਖਾਈ ਦੇ ਰਹੀ ਹੈ।

ਵੀਡੀਓ ਪ੍ਰੋਮੋ ਵਿੱਚ ਸ਼ਹਿਨਾਜ ਗਿੱਲ ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੀ ਫਿਲਮ ‘ਸ਼ੇਰਸ਼ਾਹ’ ਦੇ ਹਿੱਟ ਗੀਤ ‘ਰਾਂਝਾ’ ਤੇ ਪ੍ਰਦਰਸ਼ਨ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਵਿੱਚ ਸ਼ਹਿਨਾਜ਼ ਕਹਿੰਦੀ ਹੈ, ‘ਮੇਰੇ ਕੋਲ ਵੀ ਇੱਕ ਅਜਿਹਾ ਹੁਨਰ ਹੈ ਜੋ ਮੈਨੂੰ ਬਹੁਤ ਖੁਸ਼ੀ ਤੇ ਆਰਾਮ ਦਿੰਦਾ ਹੈ।’

ਇਹ ਵੀਡੀਓ ਪ੍ਰੋਮੋ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਅਭਿਨੇਤਰੀ ਦੇ ਪ੍ਰਸ਼ੰਸਕ ਉਨ੍ਹਾਂ ਦੇ ਵੀਡੀਓ ਪ੍ਰੋਮੋ ਨੂੰ ਲਾਈਕ ਕਰਕੇ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ।