GTA News Media

Top Info Bar
22.1°C Toronto Loading date...
World

WHO ਦੀ ਚਿਤਾਵਨੀ, ਕੋਰੋਨਾ ਵਾਇਰਸ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ

WHO ਦੀ ਚਿਤਾਵਨੀ, ਕੋਰੋਨਾ ਵਾਇਰਸ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ
Share this post via:

ਕੋਰੋਨਾ ਮਹਾਂਮਾਰੀ ਤੇ ਬੋਲਦੇ ਹੋਏ, ਵਿਸ਼ਵ ਸਿਹਤ ਸੰਗਠਨ ਦੇ ਇੱਕ ਮਾਹਰ ਨੇ ਕਿਹਾ ਕਿ, ਇਸਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਬੀਮਾਰੀ ਈਕੋਸਿਸਟਮ ਦਾ ਹਿੱਸਾ ਬਣ ਚੁੱਕੀ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਇੱਕ ਸਧਾਰਣ ਬਿਮਾਰੀ ਬਣਨ ਦੇ ਰਾਹ ਤੇ ਹੈ। ਇਸ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ ਪਰ ਇਸ ਨੂੰ ਖਤਮ ਨਹੀਂ ਕੀਤਾ ਜਾ ਸਕਦਾ।

ਇਸ ਤੋਂ ਪਹਿਲਾਂ WHO ਦੇ ਮੁਖੀ ਟੇਡਰੋਸ ਐਡਹਾਨੋਮ ਨੇ ਇਹ ਘੋਸ਼ਣਾ ਕੀਤੀ ਸੀ ਕਿ ਜੇ ਕੋਰੋਨਾ ਮਹਾਮਾਰੀ ਨੂੰ ਖ਼ਤਮ ਕਰਨਾ ਸੰਭਵ ਹੈ ਤੇ ਇਸ ਨੂੰ ਜ਼ਰੂਰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਨੇ ਦੁਨੀਆ ਦੇ ਸਾਰੇ ਲੋਕਾਂ ਦੇ ਟੀਕਾਕਰਨ ਦੀ ਗੱਲ ਕੀਤੀ ਸੀ।

WHO ਦੇ ਐਮਰਜੈਂਸੀ ਨਿਰਦੇਸ਼ਕ ਮਾਈਕਲ ਰਿਆਨ ਨੇ ਕਿਹਾ ਹੈ ਕਿ ਕੋਰੋਨਾ ਹੁਣ ਹਮੇਸ਼ਾ ਇੱਕ ਸਥਾਨਕ ਬਿਮਾਰੀ ਵਾਂਗ ਹੀ ਸਾਡੇ ਵਿਚਕਾਰ ਰਹੇਗਾ। ਨਵੇਂ ਸੰਕਰਮਿਤਾਂ ਦੀ ਗਿਣਤੀ ਨੂੰ ਘਟਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਟੀਕਾਕਰਨ ਕਰਵਾਉਣਾ ਜ਼ਰੂਰੀ ਹੈ। ਇਸ ਲਈ ਇਸ ਬਿਮਾਰੀ ਨੂੰ ਟੀਕਾਕਰਨ ਰਾਹੀਂ ਹੀ ਕਾਬੂ ਕੀਤਾ ਜਾ ਸਕਦਾ ਹੈ।