GTA News Media

Top Info Bar
22.1°C Toronto Loading date...
Punjab

ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਕੀਤੀ ਜਾਰੀ

ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਕੀਤੀ ਜਾਰੀ
Share this post via:

ਲੁਧਿਆਣਾ : ਸਾਲ 2022 ਵਿਧਾਨ ਸਭਾ ਚੋਣਾਂ ਦਾ ਦੰਗਲ ਲਗਾਤਾਰ ਭਖਦਾ ਜਾ ਰਿਹਾ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹੁਣ ਸੰਯੁਕਤ ਸਮਾਜ ਮੋਰਚੇ ਵੱਲੋਂ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ।ਇਹ ਸੂਚੀ ਸੰਯੁਕਤ ਸਮਾਜ ਮੋਰਚੇ ਦੇ ਗ੍ਰੀਨ ਫੀਲਡ ਲੁਧਿਆਣਾ ਸਥਿਤ ਦਫਤਰ ਤੋਂ ਪ੍ਰੇਮ ਸਿੰਘ ਭੰਗੂ ਅਤੇ ਕੁਲਵੰਤ ਸਿੰਘ ਸਿੱਧੂ ਵੱਲੋਂ ਜਾਰੀ ਕੀਤੀ ਗਈ ਹੈ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ, ਧਰਮਕੋਟ ਤੋਂ ਹਰਪ੍ਰੀਤ ਸਿੰਘ, ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ, ਡੇਰਾਬੱਸੀ ਤੋਂ ਨਵਜੋਤ ਸਿੰਘ ਸੈਣੀ, ਜੀਰਾ ਤੋਂ ਮੇਘ ਰਾਜ ਰੱਲਾ, ਲਹਿਰਾਗਾਗਾ ਤੋਂ ਸਤਵੰਤ ਸਿੰਘ ਕੰਡੇਵਾਲਾ, ਬਾਬਾ ਬਕਾਲਾ ਤੋਂ ਗੁਰਨਾਮ ਕੌਰ ਪ੍ਰਿੰਸੀਪਲ, ਰਾਜਪੁਰਾ ਤੋਂ ਹਰਵਿੰਦਰ ਸਿੰਘ, ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ, ਰੋਪੜ ਤੋਂ ਦਵਿੰਦਰ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ, ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ, ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ, ਨਕੋਦਰ ਤੋਂ ਮਨਦੀਪ ਸਿੰਘ ਸਰਪੰਚ, ਸ਼ਾਮ ਚੌਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ, ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ ਕਲਾਨੌਰ ਤੇ ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਨੂੰ ਟਿਕਟ ਦਿੱਤੀ ਗਈ ਹੈ।