GTA News Media

Top Info Bar
22.1°C Toronto Loading date...
Punjab

ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਲਈ 22 ਉਮੀਦਵਾਰਾਂ ਦਾ ਕੀਤਾ ਐਲਾਨ

ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਲਈ 22 ਉਮੀਦਵਾਰਾਂ ਦਾ ਕੀਤਾ ਐਲਾਨ
Share this post via:

ਭਾਜਪਾ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਲੋਕ ਕਾਂਗਰਸ ਨੇ 22 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਪਟਿਆਲਾ ਸ਼ਹਿਰ ਤੋਂ ਚੋਣ ਲੜਨਗੇ।

ਕੈਪਟਨ ਵੱਲੋਂ ਜਾਰੀ ਸੂਚੀ ਅਨੁਸਾਰ ਇਸ ਸਮੇਂ ਮਾਲਵੇ ਵਿੱਚ 17, ਮਾਝੇ ਵਿੱਚ ਦੋ ਅਤੇ ਦੋਆਬੇ ਵਿੱਚ ਤਿੰਨ ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚ ਭੁਲੱਥ ਤੋਂ ਗੋਰਾ ਗਿੱਲ, ਨਕੋਦਰ ਤੋਂ ਅਜੀਤਪਾਲ ਸਿੰਘ, ਅੰਮ੍ਰਿਤਸਰ ਦੱਖਣੀ ਤੋਂ ਹਰਜਿੰਦਰ ਸਿੰਘ ਠੇਕੇਦਾਰ, ਨਵਾਂਸ਼ਹਿਰ ਤੋਂ ਸਤਵੀਰ ਸਿੰਘ ਪੱਲੀ, ਫਤਿਹਗੜ੍ਹ ਚੂੜੀਆਂ ਤੋਂ ਤਜਿੰਦਰ ਸਿੰਘ ਰੰਧਾਵਾ, ਖਰੜ ਤੋਂ ਕਮਲਦੀਪ ਸਿੰਘ, ਲੁਧਿਆਣਾ ਪੂਰਬੀ ਤੋਂ ਜਗਮੋਹਨ ਸ਼ਰਮਾ, ਲੁਧਿਆਣਾ ਦੱਖਣੀ ਤੋਂ ਸਤਿੰਦਰਪਾਲ ਸਿੰਘ ਸ਼ਾਮਲ ਹਨ। ਆਤਮ ਨਗਰ ਤੋਂ ਪ੍ਰੇਮ ਮਿੱਤਲ, ਦਾਖਾ ਤੋਂ ਦਮਨਜੀਤ ਮੋਹੀ, ਨਿਹਾਲ ਸਿੰਘ ਵਾਲਾ ਤੋਂ ਮੁਖਤਿਆਰ ਸਿੰਘ, ਧਰਮਕੋਟ ਤੋਂ ਰਵਿੰਦਰ ਸਿੰਘ ਗਰੇਵਾਲ, ਰਾਮਪੁਰਾ ਫੂਲ ਤੋਂ ਅਮਰਜੀਤ ਸ਼ਰਮਾ, ਬਠਿੰਡਾ ਸ਼ਹਿਰੀ ਤੋਂ ਰਾਜ ਨੰਬਰਦਾਰ, ਬਠਿੰਡਾ ਦਿਹਾਤੀ ਤੋਂ ਸਵੇਰਾ ਸਿੰਘ, ਬੁਢਲਾਡਾ ਤੋਂ ਭੋਲਾ ਸਿੰਘ ਹਸਨਪੁਰ, ਭਦੌੜ ਤੋਂ ਧਰਮ ਸਿੰਘ ਫੌਜੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਇਸੇ ਤਰ੍ਹਾਂ ਮਲੇਰਕੋਟਲਾ ਤੋਂ ਫਰਜ਼ਾਨਾ ਆਲਮ, ਪਟਿਆਲਾ ਦਿਹਾਤੀ ਤੋਂ ਸੰਜੀਵ ਬਿੱਟੂ, ਸਨੌਰ ਤੋਂ ਬਿਕਰਮਜੀਤ ਸਿੰਘ ਚਾਹਲ ਅਤੇ ਸਮਾਣਾ ਤੋਂ ਸੁਰਿੰਦਰ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਕੈਪਟਨ ਨੇ ਕਿਹਾ ਕਿ ਬਾਕੀ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਭਾਜਪਾ ਅਤੇ ਅਕਾਲੀ ਸੰਯੁਕਤ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜ ਰਹੇ ਹਨ।