GTA News Media

Top Info Bar
22.1°C Toronto Loading date...
Punjab

ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਅੰਤਿਮ ਸੂਚੀ, ਸੀਐਮ ਚੰਨੀ ਦੋ ਸੀਟਾਂ ਤੋਂ ਲੜਨਗੇ ਚੋਣ

ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਅੰਤਿਮ ਸੂਚੀ, ਸੀਐਮ ਚੰਨੀ ਦੋ ਸੀਟਾਂ ਤੋਂ ਲੜਨਗੇ ਚੋਣ
Share this post via:

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤਹਿਤ ਕਾਂਗਰਸ ਕਮੇਟੀ ਵੱਲੋਂ ਬਾਕੀ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਇਸ ਤਰ੍ਹਾਂ ਮੁੱਖ ਮੰਤਰੀ ਚੰਨੀ ਹੁਣ ਚਮਕੌਰ ਸਾਹਿਬ ਦੇ ਨਾਲ-ਨਾਲ ਭਦੌੜ ਤੋਂ ਵੀ ਚੋਣ ਲੜਨਗੇ। ਅਟਾਰੀ (ਐਸ.ਸੀ.) ਤੋਂ ਤਰਸੇਮ ਸਿੰਘ ਸਿਆਲਕਾ, ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ, ਨਵਾਂਸ਼ਹਿਰ ਤੋਂ ਸਤਬੀਰ ਸਿੰਘ ਸੈਣੀ, ਲੁਧਿਆਣਾ ਦੱਖਣੀ ਤੋਂ ਈਸ਼ਵਰਜੋਤ ਸਿੰਘ ਚੀਮਾ, ਜਲਾਲਾਬਾਦ ਤੋਂ ਮੋਹਨ ਸਿੰਘ ਫਲੀਆਂਵਾਲਾ, ਭਦੌੜ (ਐਸ.ਸੀ.) ਤੋਂ ਚਰਨਜੀਤ ਸਿੰਘ ਚੰਨੀ, ਬਰਨਾਲਾ ਤੋਂ ਮਨੀਸ਼ ਬਾਂਸਲ, ਪਟਿਆਲਾ ਤੋਂ ਵਿਸ਼ਨੂੰ ਸ਼ਰਮਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਨਵਾਂਸ਼ਹਿਰ ਤੋਂ ਮੌਜੂਦਾ ਵਿਧਾਇਕ ਅੰਗਦ ਸਿੰਘ ਸੈਣੀ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਾਂਗਰਸ ਪਾਰਟੀ ਨੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।