GTA News Media

Top Info Bar
22.1°C Toronto Loading date...
Punjab

ਭਗਵੰਤ ਮਾਨ ਦਾ ਦਾਅਵਾ, ਕਿਹਾ ਬਾਦਲ ਪਰਿਵਾਰ ਦੀ ਸਿਆਸਤ ਦਾ ਹੁਣ ਅੰਤ

ਭਗਵੰਤ ਮਾਨ ਦਾ ਦਾਅਵਾ, ਕਿਹਾ ਬਾਦਲ ਪਰਿਵਾਰ ਦੀ ਸਿਆਸਤ ਦਾ ਹੁਣ ਅੰਤ
Share this post via:

ਲੰਬੀ, ਗਿੱਦੜਬਾਹਾ – ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਅੱਜ ਪ੍ਰਕਾਸ਼ ਸਿੰਘ ਬਾਦਲ ਦੇ ਗੜ੍ਹ ਲੰਬੀ ਵਿਖੇ ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਤਿੱਖੇ ਹਮਲੇ ਕੀਤੇ। ਮਾਨ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਹੁਣ ਬਦਲ ਗਿਆ ਹੈ। ਇਸ ਵਾਰ ਬਾਦਲ ਪਰਿਵਾਰ ਦੀ ਸਿਆਸਤ ਖ਼ਤਮ ਹੋਣ ਜਾ ਰਹੀ ਹੈ। ਸੱਤਾ ਦੇ ਲਾਲਚ ਕਾਰਨ ਵੱਡੇ ਬਾਦਲ 94 ਸਾਲ ਦੀ ਉਮਰ ਵਿੱਚ ਲੋਕਾਂ ਤੋਂ ਇੱਕ ਹੋਰ ਮੌਕਾ ਮੰਗ ਰਹੇ ਹਨ। ਮਾਨ ਨੇ ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਦੀਆਂ ਸਤਰਾਂ ਰਾਹੀਂ ਪ੍ਰਕਾਸ਼ ਸਿੰਘ ਬਾਦਲ ‘ਤੇ ਵਰ੍ਹਦਿਆਂ ਕਿਹਾ ਕਿ ਇਹ ਪੰਜਾਬ ਨੌਜਵਾਨਾਂ ਦਾ ਹੈ, ਇਹ ਪੰਜਾਬ ਨਵੀਂ ਪੀੜ੍ਹੀ ਦਾ ਹੈ।

ਨੌਜਵਾਨ ਹੀ ਹੁਣ ਪੰਜਾਬ ਦੇ ਭਵਿੱਖ ਦਾ ਫੈਸਲਾ ਕਰਨਗੇ ਪਰ ਨਵੇਂ ਆਏ ਲੋਕਾਂ ਨੂੰ ਮੌਕਾ ਦੇਣ ਦੀ ਬਜਾਏ ਵੱਡੇ ਬਾਦਲ ਲਗਾਤਾਰ ਚੋਣਾਂ ਲੜ ਰਹੇ ਹਨ। ਇਸ ਵਾਰ ਲੰਬੀ ਦੇ ਲੋਕ ਬਾਦਲ ਪਰਿਵਾਰ ਨੂੰ ਸਬਕ ਸਿਖਾਉਣਗੇ। ਸੋਮਵਾਰ ਨੂੰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਲੰਬੀ, ਗਿੱਦੜਬਾਹਾ ਅਤੇ ਮਲੋਟ ਦੇ ਵੱਖ-ਵੱਖ ਹਲਕਿਆਂ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ। ਮਾਨ ਨੂੰ ਸੁਣਨ ਲਈ ਵੱਡੀ ਗਿਣਤੀ ‘ਚ ਲੋਕ ਘਰਾਂ ਤੋਂ ਬਾਹਰ ਆਏ, ਫੁੱਲਾਂ ਦੀ ਵਰਖਾ ਕਰਕੇ ਮਾਨ ਦਾ ਸਵਾਗਤ ਕੀਤਾ ਅਤੇ ਜਿੱਤ ਦੀ ਕਾਮਨਾ ਕੀਤੀ। ਭਗਵੰਤ ਮਾਨ ਨਾਲ ਉਮੀਦਵਾਰਾਂ ਤੋਂ ਇਲਾਵਾ ਪਾਰਟੀ ਦੇ ਕਈ ਸੂਬਾ ਪੱਧਰੀ ਅਤੇ ਸਥਾਨਕ ਆਗੂ ਵੀ ਹਾਜ਼ਰ ਸਨ।