ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇੱਥੇ ਉਨ੍ਹਾਂ ਦੀ ਰਿਹਾਇਸ਼ ‘ਤੇ ਅਫਗਾਨਿਸਤਾਨ ਤੋਂ ਆਏ ਸਿੱਖ-ਹਿੰਦੂ ਵਫ਼ਦ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਹੋਈ ਹੈ। ਭਾਰਤ ਵੱਡੀ ਗਿਣਤੀ ਵਿੱਚ ਅਫਗਾਨ ਸਿੱਖਾਂ ਅਤੇ ਹਿੰਦੂਆਂ ਦਾ ਘਰ ਹੈ। ਹਾਲ ਹੀ ਵਿੱਚ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ‘ਤੇ ਕਾਬਜ਼ ਹੋਣ ਤੋਂ ਬਾਅਦ ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਭਾਰਤ ਸਰਕਾਰ ਨੇ ਭਾਰਤ ਲਿਆਂਦਾ ਸੀ।
ਇਸ ਮੀਟਿੰਗ ਨੂੰ ਚੋਣ ਗਣਿਤ ਨਾਲ ਜੋੜ ਕੇ ਦੇਖਿਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਅਫਗਾਨਿਸਤਾਨ ਦੇ ਘੱਟ-ਗਿਣਤੀ ਭਾਈਚਾਰੇ ਯਾਨੀ ਸਿੱਖਾਂ ਅਤੇ ਹਿੰਦੂਆਂ ਦੇ ਵਫ਼ਦ ਦੀ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਮੰਨਿਆ ਗਿਆ। ਵਫ਼ਦ ਨੇ ਅਫ਼ਗਾਨਿਸਤਾਨ ਦੇ ਸੰਕਟ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਸਹਾਇਤਾ ਲਈ ਸਨਮਾਨਿਤ ਕੀਤਾ।
ਮੀਟਿੰਗ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਟਵਿਟਰ ਹੈਂਡਲ ‘ਤੇ ਟਵੀਟ ਸਾਂਝਾ ਕੀਤਾ ਹੈ।