GTA News Media

Top Info Bar
22.1°C Toronto Loading date...
Punjab

CM ਚਿਹਰੇ ਜਿੱਤਣ ‘ਤੇ ਪੰਜਾਬ ਦੇ ਤਿੰਨ ਹਲਕਿਆਂ ‘ਚ ਮੁੜ ਹੋਣਗੀਆਂ ਚੋਣਾਂ

CM ਚਿਹਰੇ ਜਿੱਤਣ ‘ਤੇ ਪੰਜਾਬ ਦੇ ਤਿੰਨ ਹਲਕਿਆਂ ‘ਚ ਮੁੜ ਹੋਣਗੀਆਂ ਚੋਣਾਂ
Share this post via:

ਪੰਜਾਬ ਵਿਧਾਨ ਸਭਾ ਚੋਣਾਂ ਲਈ ਕੱਲ੍ਹ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਗਿਆ। ਤਿੰਨਾਂ ਸਿਆਸੀ ਪਾਰਟੀਆਂ ਦੇ ਮੁੱਖ ਮੰਤਰੀਆਂ ਦੇ ਚਿਹਰੇ ਇਸ ਚੋਣ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਦਕਿ ਤਿੰਨਾਂ ਚਿਹਰਿਆਂ ਵਿੱਚ ਦੋ ਮੌਜੂਦਾ ਲੋਕ ਸਭਾ ਮੈਂਬਰ ਅਤੇ ਇੱਕ ਮੌਜੂਦਾ ਮੁੱਖ ਮੰਤਰੀ ਹੈ, ਜੋ ਦੋ ਸੀਟਾਂ ਤੋਂ ਚੋਣ ਲੜ ਰਿਹਾ ਹੈ। ਇਨ੍ਹਾਂ ਤਿੰਨਾਂ ਦੀ ਜਿੱਤ ਨਾਲ ਤਿੰਨੋਂ ਹਲਕਿਆਂ ਵਿੱਚ ਮੁੜ ਤੋਂ ਚੋਣਾਂ ਹੋਣਗੀਆਂ, ਕਿਉਂਕਿ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ, ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ, ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਲਾਲਾਬਾਦ ਤੋਂ ਵਿਧਾਨ ਸਭਾ ਚੋਣ ਲੜ ਰਹੇ, ਉਹ ਪਹਿਲਾਂ ਹੀ ਫਿਰੋਜ਼ਪੁਰ ਹਲਕੇ ਤੋਂ ਲੋਕ ਸਭਾ ਮੈਂਬਰ ਹਨ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਚਮਕੌਰ ਸਾਹਿਬ ਅਤੇ ਭਦੌੜ ਹਲਕਿਆਂ ਤੋਂ ਕਾਂਗਰਸ ਦੀ ਤਰਫੋਂ ਚੋਣ ਲੜ ਰਹੇ ਹਨ। ਇਸ ਤਰ੍ਹਾਂ ਜੇਕਰ ਤਿੰਨਾਂ ਪਾਰਟੀਆਂ ਦੇ ਮੁੱਖ ਮੰਤਰੀ ਚਿਹਰੇ ਇਹ ਚੋਣ ਜਿੱਤ ਜਾਂਦੇ ਹਨ ਤਾਂ ਉਨ੍ਹਾਂ ਨੂੰ ਲੋਕ ਸਭਾ ਜਾਂ ਵਿਧਾਨ ਸਭਾ ਦੀ ਸੀਟ ਤੋਂ ਅਸਤੀਫ਼ਾ ਦੇਣਾ ਪਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੇ ਦੋਵਾਂ ਸੀਟਾਂ ਜਿੱਤਦੇ ਹਨ, ਫਿਰ ਉਨ੍ਹਾਂ ਨੂੰ ਇੱਕ ਸੀਟ ਤੋਂ ਅਸਤੀਫਾ ਦੇਣਾ ਪਵੇਗਾ, ਉਹ ਸ੍ਰੀ ਚਮਕੌਰ ਸਾਹਿਬ ਜਾਂ ਭਦੌੜ ਹੋ ਸਕਦੀ ਹੈ। ਪੰਜਾਬ ਦੇ ਇਨ੍ਹਾਂ ਤਿੰਨਾਂ ਹਲਕਿਆਂ ਵਿੱਚ ਮੁੜ ਤੋਂ ਚੋਣ ਕਰਵਾਈ ਜਾਵੇਗੀ। ਇਸ ਲਈ ਪੰਜਾਬ ਦੇ ਇਨ੍ਹਾਂ ਤਿੰਨਾਂ ਹਲਕਿਆਂ ਦੇ ਲੋਕ ਤਿਆਰ ਰਹਿਣ।