ਕਰਨਾਟਕਾ ’ਚ ਸਿੱਖ ਲੜਕੇ ਨੂੰ ਸਕੂਲ ਵੱਲੋਂ ਦਾਖਲਾ ਨਾ ਦੇਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
SGPC seek time for meeting from Karnataka Chief Minister to discuss Sikh issues
Also take notice of ban on wearing religious attire in schools in Delhi
Amritsar- Shiromani Gurdwara Parbandhak Committee (SGPC) President Advocate Harjinder Singh Dhami has termed the denial of admission by a school to a 6-year-old boy in Mangalore, Karnataka, as an attack on the religious freedom of Sikhs.
He said earlier in Karnataka, an Amritdhari (initiated) Sikh girl was questioned by a college in Bengaluru, whether she can attend classes by removing her turban or not.
SGPC President said these incidents are in violation of the Constitution of the country as the Indian Constitution gives right to religious freedom to everyone.
Advocate Dhami asked the Karnataka Chief Minister (CM) Sri Basavaraj Bommai to take concrete steps to stop such incidents against Sikhs in the south Indian state.
“The religious freedom of Sikhs is being suppressed in Karnataka and this cannot be tolerated”, said Advocate Dhami.
He said that a delegation of SGPC would soon meet the Karnataka CM to discuss such Sikh issues and a letter has been written to the CM Bommai to fix time for the meeting.
Meanwhile, the SGPC President has also strongly objected to the instructions issued to students in Delhi about not to come in schools with religious attire. He said it is unfortunate that such instructions were issued to the education department by the chairperson of the education committee of South Delhi Municipal Corporation.
“In the name of differences and inequality among the students, the religious concerns and rights are being violated. The government of India should issue strict instructions to every state to make it clear that the religious sentiments and freedom of anyone is not harmed”, said Advocate Dhami.
SGPC President also termed the termination of conditional representation of Punjab in the Bhakra Beas Management Board by the Central government as a violation of Punjab’s rights. He said the Prime Minister Narendra Modi should play a serious role in curbing such incidents of discrimination.
ਸ਼੍ਰੋਮਣੀ ਕਮੇਟੀ ਨੇ ਕਰਨਾਟਕਾ ਦੇ ਮੁੱਖ ਮੰਤਰੀ ਪਾਸੋਂ ਸਿੱਖ ਮਸਲਿਆਂ ਸਬੰਧੀ ਚਰਚਾ ਲਈ ਸਮਾਂ ਮੰਗਿਆ
ਦਿੱਲੀ ’ਚ ਸਕੂਲਾਂ ਅੰਦਰ ਧਾਰਮਿਕ ਪਹਿਰਾਵੇ ’ਤੇ ਰੋਕ ਦਾ ਵੀ ਲਿਆ ਨੋਟਿਸ
ਅੰਮ੍ਰਿਤਸਰ- ਕਰਨਾਟਕਾ ਦੇ ਮੰਗਲੁਰੂ ’ਚ ਛੇ ਸਾਲਾ ਸਿੱਖ ਲੜਕੇ ਨੂੰ ਦਸਤਾਰ ਕਾਰਨ ਇਕ ਸਕੂਲ ਵੱਲੋਂ ਦਾਖਲਾ ਨਾ ਦੇਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਰਨਾਟਕ ਅੰਦਰ ਹੀ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਕਾਰਨ ਕਲਾਸ ਵਿਚ ਨਾ ਬੈਠਣ ਲਈ ਆਖਿਆ ਗਿਆ ਸੀ ਅਤੇ ਹੁਣ ਇਕ ਛੋਟੇ ਬੱਚੇ ਨੂੰ ਸਕੂਲ ਵਿਚ ਦਾਖਲਾ ਦੇਣ ਤੋਂ ਵਰਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਵਰਤਾਰਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਭਾਰਤ ਦਾ ਸੰਵਿਧਾਨ ਹਰ ਇਕ ਨੂੰ ਧਾਰਮਿਕ ਅਜ਼ਾਦੀ ਦਿੰਦਾ ਹੈ। ਉਨ੍ਹਾਂ ਕਰਨਾਟਕਾ ਦੇ ਮੁੱਖ ਮੰਤਰੀ ਸ੍ਰੀ ਬਸਵਰਾਜ ਬੋਮਈ ਨੂੰ ਸੂਬੇ ਅੰਦਰ ਸਿੱਖਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਲਈ ਕਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਕਰਨਾਟਕਾ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਦਬਾਇਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਰਨਾਟਕਾ ਅੰਦਰ ਅਜਿਹੇ ਸਿੱਖ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦ ਹੀ ਉਥੋਂ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਜਾਵੇਗਾ, ਜਿਸ ਲਈ ਸਮਾਂ ਨਿਰਧਾਰਤ ਕਰਨ ਵਾਸਤੇ ਮੁੱਖ ਮੰਤਰੀ ਸ੍ਰੀ ਬਸਵਰਾਜ ਬੋਮਈ ਨੂੰ ਪੱਤਰ ਲਿਖਿਆ ਗਿਆ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਅੰਦਰ ਵਿਦਿਆਰਥੀਆਂ ਨੂੰ ਧਾਰਮਿਕ ਪਹਿਰਾਵੇ ਵਿਚ ਸਕੂਲ ਨਾ ਆਉਣ ਦੀ ਹਦਾਇਤ ’ਤੇ ਵੀ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੱਖਣੀ ਦਿੱਲੀ ਨਗਰ ਨਿਗਮ ਵੱਲੋਂ ਆਪਣੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਹਦਾਇਤਾਂ ਜਾਰੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਮਤਭੇਦ ਅਤੇ ਅਸਮਾਨਤਾ ਦੇ ਨਾਂ ਹੇਠ ਧਾਰਮਿਕ ਸਰੋਕਾਰਾਂ ਅਤੇ ਹੱਕਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਭਾਰਤ ਸਰਕਾਰ ਨੂੰ ਹਰ ਸੂਬੇ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਧਾਰਮਿਕ ਅਜ਼ਾਦੀ ਨੂੰ ਠੇਸ ਨਾ ਪੁੱਜੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸ਼ਰਤੀਆਂ ਨੁਮਾਇੰਦਗੀ ਖ਼ਤਮ ਕਰਨ ਨੂੰ ਵੀ ਪੰਜਾਬ ਦੇ ਹੱਕਾਂ ਦੇ ਡਾਕਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਸ੍ਰੀ ਨਰਿੰਦਰ ਮੋਦੀ ਨੂੰ ਹੋ ਰਹੇ ਅਜਿਹੇ ਵਤਕਰਿਆਂ ’ਤੇ ਰੋਕ ਲਗਾਉਣ ਲਈ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ।