GTA News Media

Top Info Bar
22.1°C Toronto Loading date...
Punjab

ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਹਾਰਿਆ, ਪਤਨੀ ਗਨੀਵ ਮਜੀਠਾ ਤੋਂ ਜਿੱਤੀ

ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਹਾਰਿਆ, ਪਤਨੀ ਗਨੀਵ ਮਜੀਠਾ ਤੋਂ ਜਿੱਤੀ
Share this post via:

20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਮਜੀਠਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ 56839 ਵੋਟਾਂ ਲੈ ਕੇ ਜੇਤੂ ਰਹੀ ਹੈ। ਅੰਮ੍ਰਿਤਸਰ ਦੇ ਪੂਰਬੀ ਹਲਕੇ ਤੋਂ ਚੋਣ ਲੜ ਰਹੇ ਬਿਕਰਮ ਮਜੀਠੀਆ ਚੋਣ ਹਾਰ ਗਏ ਸਨ।

ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮਜੀਠੀਆ ਨੂੰ ਮਜੀਠੀਆ ਹਲਕੇ ਤੋਂ ਨਹੀਂ ਸਗੋਂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ। ਸਿੱਧੂ ਦੇ ਇਸ ਲਲਕਾਰ ਤੋਂ ਬਾਅਦ ਮਜੀਠੀਆ ਨੇ ਦੋ ਹਲਕਿਆਂ ਤੋਂ ਚੋਣ ਲੜਨ ਦੀ ਬਜਾਏ ਮਜੀਠੀਆ ਹਲਕਾ ਛੱਡ ਕੇ ਸਿਰਫ਼ ਇੱਕ ਹਲਕੇ ਤੋਂ ਚੋਣ ਲੜਨ ਦੇ ਸੰਕੇਤ ਦਿੱਤੇ ਸਨ। ਮਜੀਠੀਆ ਨੇ ਆਪਣੀ ਪਤਨੀ ਨੂੰ ਮਜੀਠੀਆ ਹਲਕੇ ਤੋਂ ਉਮੀਦਵਾਰ ਬਣਾਇਆ ਸੀ।