ਪੰਜਾਬ ਸ਼ਨਿੱਚਰਵਾਰ ਨੂੰ ਮੰਤਰੀ ਮੰਡਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਕਿਉਂਕਿ ਆਮ ਆਦਮੀ ਪਾਰਟੀ ਮੰਤਰੀਆਂ ਦੀ ਸੂਚੀ ਨੂੰ ਅੰਤਿਮ ਰੂਪ ਦੇ ਰਹੀ ਹੈ।
ਮੰਤਰੀਆਂ ਨੂੰ ਸ਼ਾਮਲ ਕਰਨ ਦੀ ਰਸਮ ਸ਼ਨੀਵਾਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਰੱਖੀ ਗਈ ਹੈ।
ਮੰਤਰੀਆਂ ਦੇ ਸਹੁੰ ਚੁੱਕਣ ਤੋਂ ਬਾਅਦ ਉਹ ਪੰਜਾਬ ਸਿਵਲ ਸਕੱਤਰੇਤ ਵਿੱਚ ਅਹੁਦਾ ਸੰਭਾਲਣਗੇ ਅਤੇ ਬਾਅਦ ਵਿੱਚ ਦੁਪਹਿਰ 12.30 ਵਜੇ ‘ਆਪ’ ਸਰਕਾਰ ਦੀ ਪਹਿਲੀ ਮੀਟਿੰਗ ਵਿੱਚ ਹਿੱਸਾ ਲੈਣਗੇ।
ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਭਾਵੇਂ ਮੰਤਰੀਆਂ ਵਜੋਂ ਸ਼ਾਮਲ ਕੀਤੇ ਜਾਣ ਵਾਲੇ ਵਿਧਾਇਕਾਂ ਦੇ ਅੰਤਿਮ ਨਾਂ ਲਗਭਗ ਤੈਅ ਹਨ, ਪਰ ਫੇਰ ਵੀ ਬਦਲਾਅ ਹੋ ਸਕਦੇ ਹਨ ।
ਮੰਤਰੀ ਦੇ ਅਹੁਦਿਆਂ ਲਈ ਸੰਭਾਵਿਤ ਉਮੀਦਵਾਰਾਂ ਵਿੱਚ ਹਰਪਾਲ ਚੀਮਾ, ਅਮਨ ਅਰੋੜਾ, ਕੁਲਤਾਰ ਸੰਧਵਾਂ, ਹਰਜੋਤ ਬੈਂਸ, ਸਰਵਜੀਤ ਕੌਰ ਮਾਣੂੰਕੇ, ਬਲਜਿੰਦਰ ਕੌਰ, ਗੁਰਮੀਤ ਸਿੰਘ ਖੁੱਡੀਆਂ, ਨੀਨਾ ਮਿੱਤਲ ਅਤੇ ਕੁੰਵਰ ਵਿਜੇ ਪ੍ਰਤਾਪ ਦੇ ਨਾਂ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ‘ਚ ਮੁੱਖ ਮੰਤਰੀ ਸਮੇਤ 18 ਅਹੁਦੇਦਾਰ ਹਨ।