ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਨੇ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਤਿੰਨ ਮਹੀਨਿਆਂ ਦਾ ਲੇਖਾ-ਜੋਖਾ ਪੇਸ਼ ਕਰਨ ਦਾ ਫੈਸਲਾ ਕੀਤਾ ਹੈ।
ਵੱਖ-ਵੱਖ ਵਿਭਾਗਾਂ ਨੂੰ ਮੌਜੂਦਾ ਵਿੱਤੀ ਸਾਲ ਲਈ ਲੋੜੀਂਦੀਆਂ ਪੂਰਕ ਗ੍ਰਾਂਟਾਂ ਨੂੰ ਵੀ 22 ਮਾਰਚ ਨੂੰ ਖਤਮ ਹੋਣ ਵਾਲੇ ਮੌਜੂਦਾ ਸੈਸ਼ਨ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ।
ਮੀਟਿੰਗ 30 ਮਿੰਟ ਤੱਕ ਚੱਲੀ।
ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਖਾਲੀ ਪਈਆਂ ਅਸਾਮੀਆਂ ‘ਤੇ 25,000 ਲੋਕਾਂ ਦੀ ਭਰਤੀ ਕਰਨ ਦਾ ਵੀ ਵੱਡਾ ਫੈਸਲਾ ਲਿਆ ਗਿਆ ਹੈ।