ਪੁਲਿਸ ਨੇ ਤਿੰਨ ਮੁੱਖ ਸਾਜ਼ਿਸ਼ਕਾਰਾਂ ਨੂੰ ਨਾਮਜ਼ਦ ਕੀਤਾ ਹੈ ਜਿਨ੍ਹਾਂ ਦੀ ਪਛਾਣ: ਸਨੋਵਰ ਢਿੱਲੋਂ , ਜੋ ਕਿ ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਵਰਤਮਾਨ ਵਿੱਚ ਬਰੈਂਪਟਨ, ਓਨਟਾਰੀਓ, ਕੈਨੇਡਾ ਵਿੱਚ ਰਹਿੰਦਾ ਹੈ ਅਤੇ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਓ ਸ਼ੋਅ ਦਾ ਨਿਰਮਾਤਾ ਅਤੇ ਨਿਰਦੇਸ਼ਕ ਹੈ; ਸੁਖਵਿੰਦਰ ਸਿੰਘ ਉਰਫ , ਮੋਗਾ ਦਾ ਰਹਿਣ ਵਾਲਾ ਅਤੇ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ; ਜਗਜੀਤ ਸਿੰਘ ਉਰਫ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਅਤੇ ਮੌਜੂਦਾ ਸਮੇਂ ਵਿੱਚ ਮਲੇਸ਼ੀਆ ਵਿੱਚ ਰਹਿ ਰਿਹਾ ਹੈ, ਜਿਸ ਨੇ ਪੀੜਤ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।
ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀਕੇ ਭਾਵੜਾ ਨੇ ਸ਼ਨੀਵਾਰ ਨੂੰ ਕਿਹਾ ਕਿ ਪੂਰੀ ਜਾਂਚ ਅਤੇ ਸੂਚਨਾ ਦੇ ਅਧਾਰ ‘ਤੇ, ਜਲੰਧਰ ਦਿਹਾਤੀ ਪੁਲਿਸ ਨੇ ਫਤਿਹ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ।
ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਫਤਿਹ ਨੇ ਖੁਲਾਸਾ ਕੀਤਾ ਕਿ ਸਨੋਵਰ ਢਿੱਲੋਂ ਨੇ “ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਨਟਾਰੀਓ” ਬਣਾਈ ਸੀ ਅਤੇ ਵੱਖ-ਵੱਖ ਖਿਡਾਰੀਆਂ ਨੂੰ ਆਪਣੀ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਸੁਖ ਦੁੱਨੇਕੇ ਦੇ ਨਿਰਦੇਸ਼ਾਂ ‘ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮਿ੍ਤਸਰ ਦੇ ਪ੍ਰੀਤਮ ਐਨਕਲੇਵ ਵਿਖੇ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਸ਼ੂਟਰਾਂ ਨੂੰ ਛੁਪਣਗਾਹ ਮੁਹੱਈਆ ਕਰਵਾਈ ਸੀ | ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਰਾਈਫਲ ਬਰਾਮਦ ਕੀਤੀ ਹੈ। ਸਿੱਟੇ ਵਜੋਂ ਸਵਰਨ ਸਿੰਘ ਜੋ ਕਿ ਭਗੌੜਾ ਹੈ, ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਐਸਐਸਪੀ ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।