ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪੰਜਾਬ ਵਿੱਚ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕਾਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ।
ਇਹ ਮੀਟਿੰਗ ਮੋਹਾਲੀ ‘ਚ ਪਾਰਟੀ ਦੇ ਵਿਧਾਇਕਾਂ ਨਾਲ ਹੋਈ ਅਤੇ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਰਾਘਵ ਚੱਡਾ ਇਸ ‘ਚ ਸ਼ਾਮਲ ਹੋਏ। ‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ‘ਚ 117 ਮੈਂਬਰੀ ਸਦਨ ‘ਚ 92 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ।
ਭਗਵੰਤ ਮਾਨ ਨੇ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਪੰਜਾਬ ਦੇ 18ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਕ ਦਿਨ ਬਾਅਦ ਸ਼ਨੀਵਾਰ ਨੂੰ ਪਾਰਟੀ ਦੇ 10 ਵਿਧਾਇਕਾਂ ਨੇ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁੱਕੀ ਅਤੇ ਕੇਜਰੀਵਾਲ ਨੇ ਅੱਜ ਕਿਹਾ ਕਿ “ਪੰਜਾਬ ਦੇ ਹਰ ਮੰਤਰੀ ਲਈ ਟੀਚੇ ਤੈਅ ਕੀਤੇ ਜਾਣਗੇ”।