ਨਵੀਂ ਦਿੱਲੀ: ਤਿੰਨੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਦੇ ਇੱਕ ਸਾਲ ਅੱਜ ਪੂਰੇ ਹੋਣ ਤੇ ਅਕਾਲੀ ਦਲ ਦਿੱਲੀ ‘ਚ ਅੱਜ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਵਿਰੋਧ ਪ੍ਰਦਰਸ਼ਨਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ , ਹਰਸਿਮਰਤ ਕੌਰ ਬਾਦਲ ਦੇ ਸਮੇਤ 15 ਅਕਾਲੀ ਨੇਤਾਵਾਂ ਨੇ ਗ੍ਰਿਫਤਾਰੀ ਦਿੱਤੀ ਹੈ।ਅਸਲ ‘ਚ ਅਕਾਲੀ ਦਲ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਭਵਨ ਤੱਕ ਮਾਰਚ ਕੱਡਣ ਦਾ ਵਿਰੋਧ ਕਰ ਰਹੇ ਹਨ।
ਦਿੱਲੀ ਵਿੱਚ ਪੁਲਿਸ ਨੇ ਪ੍ਰਦਰਸ਼ਨ ਨੂੰ ਲੈ ਕੇ ਸੁਰੱਖਿਆ ਵਧਾਈ ਗਈ ਹੈ। ਸੰਸਦ ਭਵਨ ਵੱਲ ਜਾਣ ਵਾਲੀਆਂ ਸਾਰਿਆ ਸੜਕਾਂ ਤੇ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਕਿ ਕੋਈ ਵੀ ਪ੍ਰਦਰਸ਼ਨਕਾਰੀ ਸੰਸਦ ਵੱਲ ਨਾ ਜਾ ਸਕੇੇ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਦਿੱਲੀ ਦੇ ਕਈ ਇਲਾਕਿਆਂ ‘ਚ ਲੋਕਾ ਨੂੰ ਸਵੇਰ ਤੋਂ ਹੀ ਲੰਬੇ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਕਾਲੀ ਦਲ ਪਾਰਟੀ ਨੇ ਇਸ ਬਾਰੇ ਟਵੀਟ ਕੀਤਾ , “ਅੱਜ ਵਿਰੋਧ ਪ੍ਰਦਰਸ਼ਨ ਕਰਨ ਆ ਰਹੇ ਕਿਸਾਨਾਂ ਤੇ ਅਕਾਲੀ ਵਰਕਰਾਂ ਦੀ ਗਿਣਤੀ ਨੂੰ ਧਿਆਨ ਰੱਖਦੇ ਹੋਏ, ਉਨ੍ਹਾ ਨੂੰ ਰੋਕਣ ਲਈ ਗੁਰਦੁਆਰਾ ਰਕਾਬ ਗੰਜ ਸਾਹਿਬ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ।ਤੇ ਇਹ ਤਾਨਾਸ਼ਾਹੀ ਦੌਰ ਦੀ ਯਾਦ ਦਿਵਾਉਂਦਾ ਹੈ।”