ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮਨਾਵੇਗੀ ਸ਼੍ਰੋਮਣੀ ਕਮੇਟੀ
Amritar, March 25: Shiromani Gurdwara Parbandhak Committee (SGPC) has decided to mark the first centrenary i.e. 100 year anniversary of Saka (massacre) Sri Panja Sahib. This massacre took place at Gurdwara Sri Panja Sahib (now in Pakistan) on October 30, 1922.
In the SGPC’s Dharam Prachar Committee (DPC) meeting held here and presided over by SGPC President Advocate Harjinder Singh Dhami on Friday, approval was given to form different committees with regards to organising Gurmat Samagams (religious congregations), publishing religious literature, etc, to mark this centenary.
Speaking in this regard, SGPC President Advocate Harjinder Singh Dhami said the 100 year anniversary of Shaheedi Saka (martyrdom massacre) that happened at Sri Panja Sahib, Pakistan will be marked with Panthak tradition. He said sub-committees will be formed to plan the Samagams to be dedicated to this centenary and efforts would be made to present different aspects of Saka Sri Panja Sahib through literature and digital method besides organising the Gurmat Samagams.
The DPC meeting has also strongly condemned the distorted publication of holy saroop (scripture) of Sri Guru Granth Sahib by a USA-based organisation by adding extra lagan and matravan (punctuations) and bindis (dots) to the Gurbani. As per Advocate Dhami, the DPC has taken the issue of distortion of Gurbani seriously and appealed to the Jathedar of Sri Akal Takht Sahib, to call a meeting and issue an order in this regard at the earliest. SGPC President said no one can change Gurbani but USA-based Thaminder Singh Anand has committed this disservice by doing so.
About more decisions by the DPC, Advocate Harjinder Singh Dhami said arrangements will be made for the Sikligar and Vanjana Sikhs living in Madhya Pradesh, to bring them on the pilgrimage to the Sikh shrines in Punjab like every year. Moreover, on the demand received from Alwar, Rajasthan, 30 Sikligar Sikh youths would also be brought for the pilgrimage to Sachkhand Sri Harmandar Sahib at the expense of SGPC.
SGPC President added that under the free education scheme of SGPC for the Amritdhari (initiated) Sikh girls at Mata Sahib Kaur Ji Girls College at Damdama Sahib, the Dharam Prachar Committee will now provide free education to 250 girls instead of 200. Apart from intensifying the preaching of Sikh faith, discussions were also held on Panthak issues.
Those present in the meeting included DPC member Bhai Ajaib Singh, S. Sukhwarsh Singh, S. Avtar Singh Vanwala, S. Tejinderpal Singh, S. Pritpal Singh, S. Rampal Singh, S. Manjit Singh, SGPC secretary S. Mohinder Singh, DPC secretary S. Paramjit Singh, OSD to SGPC President S. Satbir Singh, assistant secretary S. Kulwinder Singh, S. Gurmeet Singh, superintendent S. Malkit Singh, in-charge S. Shahbaz Singh and others.
ਅੰਮ੍ਰਿਤਸਰ, 25 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮਨਾਉਣ ਦਾ ਫੈਸਲਾ ਕੀਤਾ ਹੈ। ਇਹ ਸ਼ਹੀਦੀ ਸਾਕਾ 30 ਅਕਤੂਬਰ 1922 ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਾਕਾ ਸ੍ਰੀ ਪੰਜਾ ਸਾਹਿਬ ਦੀ ਇਸ ਪਹਿਲੀ ਸ਼ਤਾਬਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਖੇ ਵੱਖ-ਵੱਖ ਗੁਰਮਤਿ ਸਮਾਗਮ ਕਰਵਾਉਣ, ਧਾਰਮਿਕ ਸਾਹਿਤ ਛਪਵਾਉਣ ਆਦਿ ਸਬੰਧੀ ਵੱਖ-ਵੱਖ ਕਮੇਟੀਆਂ ਗਠਿਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰੇ ਸ਼ਹੀਦੀ ਸਾਕੇ ਦਾ 100 ਸਾਲਾ ਦਿਹਾੜਾ ਪੰਥਕ ਰਵਾਇਤਾਂ ਅਨੁਸਾਰ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸ਼ਤਾਬਦੀ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਅਤੇ ਵਿਉਂਤਬੰਦੀ ਲਈ ਸਬ-ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਯਤਨ ਕੀਤਾ ਜਾਵੇਗਾ ਕਿ ਇਸ ਮੌਕੇ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸ਼ਹੀਦੀ ਸਾਕੇ ਦੇ ਵੱਖ-ਵੱਖ ਪਹਿਲੂਆਂ ਅਤੇ ਸਾਹਿਤ ਅਤੇ ਡਿਜ਼ੀਟਲ ਵਿਧੀ ਰਾਹੀਂ ਵੀ ਪ੍ਰਚਾਰ ਕੀਤਾ ਜਾਵੇ।
ਧਰਮ ਪ੍ਰਚਾਰ ਕਮੇਟੀ ਵੱਲੋਂ ਅਮਰੀਕਾ ਦੀ ਇਕ ਸੰਸਥਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਗਾ ਕੇ ਛਾਪਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਐਡਵੋਕੇਟ ਧਾਮੀ ਅਨੁਸਾਰ ਧਰਮ ਪ੍ਰਚਾਰ ਕਮੇਟੀ ਨੇ ਗੁਰਬਾਣੀ ਨਾਲ ਛੇੜ-ਛਾੜ ਕਰਨ ਦੇ ਮਾਮਲੇ ਨੂੰ ਸੰਜੀਦਗੀ ਨਾਲ ਲਿਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਜਲਦ ਇਕੱਤਰਤਾ ਬੁਲਾ ਕੇ ਆਦੇਸ਼ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੁਰਬਾਣੀ ਨੂੰ ਕੋਈ ਵੀ ਤਬਦੀਲ ਨਹੀਂ ਕਰ ਸਕਦਾ ਅਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਨੇ ਅਜਿਹਾ ਕਰਕੇ ਵੱਡੀ ਅਵੱਗਿਆ ਕੀਤੀ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿਖੇ ਵੱਸਦੇ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਨੂੰ ਹਰ ਸਾਲ ਦੀ ਤਰ੍ਹਾਂ ਪੰਜਾਬ ਅੰਦਰ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਰਾਜਸਥਾਨ ਦੇ ਅਲਵਰ ਤੋਂ ਪੁੱਜੀ ਮੰਗ ਅਨੁਸਾਰ 30 ਸਿਕਲੀਗਰ ਸਿੱਖ ਨੌਜੁਆਨਾਂ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਸ਼੍ਰੋਮਣੀ ਕਮੇਟੀ ਦੇ ਖਰਚੇ ’ਤੇ ਲਿਆ ਕੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਦਮਦਮਾ ਸਾਹਿਬ ਵਿਖੇ ਸਥਿਤ ਮਾਤਾ ਸਾਹਿਬ ਕੌਰ ਜੀ ਗਲਰਜ਼ ਕਾਲਜ ਵਿਖੇ ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਸਿੱਖਿਆ ਦੇ ਪ੍ਰੋਗਰਾਮ ਤਹਿਤ ਹੁਣ 200 ਦੀ ਥਾਂ 250 ਬੱਚੀਆਂ ਨੂੰ ਮੁਫ਼ਤ ਵਿਦਿਆ ਦਿੱਤੀ ਜਾਵੇਗੀ। ਇਸੇ ਦੌਰਾਨ ਧਰਮ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਦੇ ਨਾਲ-ਨਾਲ ਪੰਥਕ ਮਾਮਲਿਆਂ ’ਤੇ ਵੀ ਵਿਚਾਰਾਂ ਕੀਤੀਆਂ ਗਈਆਂ।
ਇਕੱਤਰਤਾ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰਪਾਲ ਸਿੰਘ, ਸ. ਪ੍ਰਿਤਪਾਲ ਸਿੰਘ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਪਰਮਜੀਤ ਸਿੰਘ ਸਰੋਆ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਵਰਿੰਦਰ ਸਿੰਘ ਠਰੂ, ਸ. ਬਿਕਰਮਜੀਤ ਸਿੰਘ ਝੰਗੀ ਆਦਿ ਮੌਜੂਦ ਸਨ।