ਅਮਰੀਕਾ ਦੀ ਸੰਸਦ ਵੱਲੋਂ 14 ਅਪ੍ਰੈਲ ਨੂੰ ‘ਨੈਸ਼ਨਲ ਸਿੱਖ ਡੇਅ’ ਵਜੋਂ ਮਾਨਤਾ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ
Amritsar, March 30: Shiromani Gurdwara Parbandhak Committee (SGPC) President Advocate Harjinder Singh Dhami has welcomed the resolution passed by the United States (US) House of Representatives, supporting the designation of Vaisakhi, April 14 of each year, as ‘National Sikh Day’. This resolution of dedicating April 14 of each year to Sikhs has been passed by 117th Congress of US House of Representatives.
The resolution reads that Sikhs began immigrating into the US over 100 years ago, and have played an important role in developing the US.
SGPC President Advocate Dhami has termed this resolution of the US Congress as a matter of pride for the Sikh Quam (community). He said that the Sikhs all over the world have shown their significant existence with their rich culture and hard work.
“If today the US Congress is recognising the Vaisakhi as ‘National Sikh Day’, then it is a tribute to the ideology of the Gurus (Sikh masters) and the establishment of Khalsa Panth”, said Advocate Dhami.
This decision is welcomed by the Sikh body, SGPC and we thank all those who worked hard for it as well as the sponsoring representatives who affixed the seal of approval on this resolution.
ਅੰਮ੍ਰਿਤਸਰ, 31 ਮਾਰਚ- ਅਮਰੀਕਾ ਦੀ ਸੰਸਦ ਵੱਲੋਂ 14 ਅਪ੍ਰੈਲ ਵੈਸਾਖੀ ਦੇ ਦਿਨ ਨੂੰ ਹਰ ਸਾਲ ਨੈਸ਼ਨਲ ਸਿੱਖ ਡੇਅ ਵਜੋਂ ਮਾਨਤਾ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਵੈਸਾਖੀ ਮੌਕੇ 14 ਅਪ੍ਰੈਲ ਨੂੰ ਹਰ ਵਰੇ੍ਹ ਸਿੱਖਾਂ ਨੂੰ ਸਮਰਪਿਤ ਕਰਨ ਦਾ ਇਹ ਫੈਸਲਾ ਅਮਰੀਕਾ ਸੰਸਦ ਦੇ ਨੁਮਾਇੰਦਿਆਂ ਦੀ 117ਵੀਂ ਕਾਂਗਰਸ ਵੱਲੋਂ ਕੀਤਾ ਗਿਆ ਹੈ।
ਮਤੇ ਵਿਚ ਕਿਹਾ ਗਿਆ ਹੈ ਕਿ ਕਰੀਬ 100 ਸਾਲ ਪਹਿਲਾਂ ਅਮਰੀਕਾ ਵਿਖੇ ਆਏ ਸਿੱਖਾਂ ਨੇ ਹੁਣ ਤੱਕ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ।ਅਮਰੀਕੀ ਸੰਸਦ ਦੇ ਇਸ ਫੈਸਲੇ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਲਈ ਫਕਰ ਵਾਲੀ ਗੱਲ ਕਿਹਾ ਹੈ।
ਉਨ੍ਹਾਂ ਕਿਹਾ ਕਿ ਪੂਰੀ ਦੁਨੀਆਂ ਵਿਚ ਸਿੱਖਾਂ ਨੇ ਆਪਣੇ ਅਮੀਰ ਸੱਭਿਆਚਾਰ ਅਤੇ ਮਿਹਨਤ ਲਿਆਕਤ ਨਾਲ ਆਪਣੀ ਭਾਵਪੂਰਤ ਹੋਂਦ ਦਰਸਾਈ ਹੈ। ਜੇਕਰ ਅੱਜ ਅਮਰੀਕਾ ਦੀ ਸੰਸਦ ‘ਨੈਸ਼ਨਲ ਸਿੱਖ ਡੇਅ’ ਵਜੋਂ ਵੈਸਾਖੀ ਨੂੰ ਮਾਨਤਾ ਦੇ ਰਹੀ ਹੈ ਤਾਂ ਇਹ ਗੁਰੂ ਸਾਹਿਬਾਨ ਦੀ ਸੋਚ ਅਤੇ ਖਾਲਸਾ ਪੰਥ ਦੀ ਸਥਾਪਨਾ ਦਾ ਸਤਿਕਾਰ ਹੈ।
ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਇਸ ਫੈਸਲੇ ਦਾ ਸਵਾਗਤ ਹੈ ਅਤੇ ਅਸੀਂ ਇਸ ਲਈ ਯਤਨ ਕਰਨ ਵਾਲਿਆਂ ਦੇ ਨਾਲ-ਨਾਲ ਪ੍ਰਵਾਨਗੀ ਦੀ ਮੋਹਰ ਲਗਾਉਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦੇ ਹਾਂ।