GTA News Media

Top Info Bar
22.1°C Toronto Loading date...
Punjab

CM ਭਗਵੰਤ ਮਾਨ ਨੇ 1 ਜੁਲਾਈ ਤੋਂ ਪੰਜਾਬ ਵਿੱਚ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਕੀਤਾ ਐਲਾਨ

CM ਭਗਵੰਤ ਮਾਨ ਨੇ 1 ਜੁਲਾਈ ਤੋਂ ਪੰਜਾਬ ਵਿੱਚ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਕੀਤਾ ਐਲਾਨ
Share this post via:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ।

ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ 1 ਜੁਲਾਈ ਤੋਂ ਲਾਗੂ ਹੋਵੇਗਾ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਪਰਿਵਾਰ ਦੋ ਮਹੀਨਿਆਂ ਵਿੱਚ 600 ਯੂਨਿਟ ਤੋਂ ਵੱਧ ਖਪਤ ਕਰਦਾ ਹੈ ਤਾਂ ਉਹ ਮੁਫਤ ਬਿਜਲੀ ਸਕੀਮ ਦੇ ਦਾਇਰੇ ਤੋਂ ਬਾਹਰ ਚਲਾ ਜਾਵੇਗਾ ਅਤੇ ਪੂਰਾ ਬਿੱਲ ਅਦਾ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਪਰਿਵਾਰਾਂ ਅਤੇ ਸੁਤੰਤਰਤਾ ਸੈਨਾਨੀਆਂ ਨੂੰ ਵੀ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ।

ਉਨ੍ਹਾਂ ਲਈ ਵਿਸ਼ੇਸ਼ ਛੋਟ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਨੁਸੂਚਿਤ ਜਾਤੀਆਂ ਜਾਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰ ਦੋ ਮਹੀਨਿਆਂ ਵਿੱਚ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਕਰਦੇ ਹਨ, ਤਾਂ ਉਨ੍ਹਾਂ ਤੋਂ ਪੂਰਾ ਬਿੱਲ ਨਹੀਂ ਲਿਆ ਜਾਵੇਗਾ, ਸਗੋਂ ਵਾਧੂ ਯੂਨਿਟਾਂ ਲਈ ਹੀ ਵਸੂਲਿਆ ਜਾਵੇਗਾ।

ਕਿਸਾਨਾਂ ਤੋਂ ਬਿਜਲੀ ਦੇ ਪੈਸੇ ਵਸੂਲਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਜਾਰੀ ਰਹੇਗੀ।

ਮਾਨ ਨੇ ਕਿਹਾ ਕਿ ਪੰਜਾਬ ਬਿਜਲੀ ਪੈਦਾ ਕਰਦਾ ਹੈ ਅਤੇ ਇਸ ਦੇ ਬਾਵਜੂਦ ਸੂਬੇ ਵਿੱਚ ਬਿਜਲੀ ਮਹਿੰਗੀ ਹੈ। ਪੰਜਾਬ ਦੀ ਦਿੱਲੀ ਨਾਲ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦੋ ਪ੍ਰਾਈਵੇਟ ਕੰਪਨੀਆਂ ਤੋਂ ਬਿਜਲੀ ਖਰੀਦਦੀ ਹੈ ਅਤੇ ਇਸ ਦੇ ਬਾਵਜੂਦ ਦਿੱਲੀ ਦੇ 73 ਫੀਸਦੀ ਲੋਕਾਂ ਨੂੰ ਮੁਫਤ ਬਿਜਲੀ ਮਿਲਦੀ ਹੈ।