ਪੁਲਸ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਇੰਦੌਰ ਦੇ ਵਿਜੇ ਨਗਰ ਇਲਾਕੇ ‘ਚ ਇਕ ਤਿੰਨ ਮੰਜ਼ਿਲਾ ਰਿਹਾਇਸ਼ੀ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖਮੀ ਹੋ ਗਏ।
ਇੰਦੌਰ ਦੇ ਪੁਲਿਸ ਕਮਿਸ਼ਨਰ ਹਰੀ ਨਰਾਇਣ ਚਾਰੀ ਮਿਸ਼ਰਾ ਨੇ ਕਿਹਾ ਕਿ ਇਮਾਰਤ ਵਿੱਚ ਕਈ ਫਲੈਟ ਸਨ ਜੋ ਲੋਕਾਂ ਨੂੰ ਕਿਰਾਏ ‘ਤੇ ਦਿੱਤੇ ਗਏ ਸਨ।
ਉਨ੍ਹਾਂ ਕਿਹਾ, ” ਇਸ ਘਟਨਾ ਵਿੱਚ ਹੁਣ ਤੱਕ ਸੱਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ।”
ਚਸ਼ਮਦੀਦਾਂ ਮੁਤਾਬਕ ਜਦੋਂ ਅੱਗ ਲੱਗੀ ਤਾਂ ਇਮਾਰਤ ਵਿੱਚ ਅੱਗ ਤੋਂ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਸਨ।
ਇਸ ਬਾਰੇ ਪੁੱਛੇ ਜਾਣ ‘ਤੇ ਪੁਲਿਸ ਕਮਿਸ਼ਨਰ ਮਿਸ਼ਰਾ ਨੇ ਕਿਹਾ ਕਿ ਇਮਾਰਤ ਦੇ ਮਾਲਕ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 304 ਦੇ ਤਹਿਤ ਐਫਆਈਆਰ ਦਰਜ ਕੀਤੀ ਜਾਵੇਗੀ।
ਵਿਜੇ ਨਗਰ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਤਹਿਜ਼ੀਬ ਕਾਜ਼ੀ ਨੇ ਕਿਹਾ ਕਿ ਬਿਜਲੀ ਦੇ ਮੀਟਰ ਵਿੱਚ ਇੱਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੈ ਅਤੇ ਘਟਨਾ ਵੇਲੇ ਇਮਾਰਤ ਵਿੱਚ ਲਗਭਗ 16 ਲੋਕ ਮੌਜੂਦ ਸਨ।
ਕਾਜ਼ੀ ਨੇ ਕਿਹਾ, ”ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਵਿਸਤ੍ਰਿਤ ਜਾਂਚ ਕੀਤੀ ਜਾ ਰਹੀ ਹੈ।