GTA News Media

Top Info Bar
22.1°C Toronto Loading date...
Punjab

ਪੰਜਾਬ ਦੇ ਨਵੇਂ ਮੁੱਖ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਪੰਜਾਬ ਦੇ ਨਵੇਂ ਮੁੱਖ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
Share this post via:

ਅੰਮ੍ਰਿਤਸਰ – ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਬਿਨਾ ਕਈ ਹੋਰ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ।

 

ਦੱਸ ਦਈਏ ਕਿ ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਨਵਜੋਤ ਸਿੰਘ ਸਿੱਧੂ ਨੇ ਪਾਲਕੀ ਸਾਹਿਬ ਦੀ ਸੇਵਾ ਕੀਤੀ।ਤੇ ਇਸ ਮੌਕੇ ਉਪਰੰਤ ਮੁੱਖ ਮੰਤਰੀ ਤੇ ਉਹਨਾਂ ਦੇ ਸਾਥੀਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਸਿਰੋਪਾਓ ਬਖਸ਼ਿਸ਼ ਕੀਤੇ ਗਏ।ਨਵੇ CM ਤੇ ਉਹਨਾ ਦੇ ਸਾਥੀਆ ਨੇ ਅੰਦਰ ਬੈਠ ਕੇ ਕੀਰਤਨ ਵੀ ਸਰਵਣ ਕੀਤਾ।

ਇਸ ਤੋ ਬਾਅਦ ਮੁੱਖ ਮੰਤਰੀ ਚੰਨੀ ਨੇ ਮੀਡਿਆ ਨੂੰ ਕਿਹਾ ਕਿ ਆਪਸੀ ਪ੍ਰੇਮ ਪਿਆਰ ਵਧਾਇਆ ਜਾਵੇਗਾ।ਤੇ ਹਰ ਧਰਮ ਦਾ ਸਤਿਕਾਰ ਕੀਤਾ ਜਾਵੇਗਾ , ਰਾਜ ਧਰਮ ਅਨੁਸਾਰ ਚੱਲੇਗਾ। ਤੇ ਉਨ੍ਹਾ ਨੇ ਇਹ ਦਾਅਵਾ ਵੀ ਕੀਤਾ ਕਿ ਗੁਰੂ ਸਾਹਿਬ ਦੀ ਬੇਅਦਬੀ ਮਾਮਲੇ ‘ਚ ਇਨਸਾਫ਼ ਵੀ ਦਿਵਾਇਆ ਜਾਵੇਗਾ।

ਇਸ ਤੋ ਬਾਅਦ ਇਹ ਪੂਰੀ ਟੀਮ ਨੇ ਦੁਰਗਿਆਨਾ ਮੰਦਿਰ ਤੇ ਰਾਮ ਤੀਰਥ ਸਥਲ ਦੇ ਵੀ ਦਰਸ਼ਨ ਕੀਤੇ।