GTA News Media

Top Info Bar
22.1°C Toronto Loading date...
Punjab

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੋਈ ਮੌਤ, ਪੰਜਾਬ ਸਰਕਾਰ ਵੱਲੋਂ ਕੱਲ੍ਹ ਹੀ ਮੂਸੇਵਾਲਾ ਦੀ ਸੁਰੱਖਿਆ ਵਿੱਚ ਕੀਤੀ ਗਈ ਸੀ ਕਟੌਤੀ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੋਈ ਮੌਤ, ਪੰਜਾਬ ਸਰਕਾਰ ਵੱਲੋਂ ਕੱਲ੍ਹ ਹੀ ਮੂਸੇਵਾਲਾ ਦੀ ਸੁਰੱਖਿਆ ਵਿੱਚ ਕੀਤੀ ਗਈ ਸੀ ਕਟੌਤੀ
Share this post via:

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ‘ਤੇ ਜਾਨਲੇਵਾ ਹਮਲਾ ਹੋਇਆ ਹੈ, ਕੁਝ ਅਣਪਛਾਤੇ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ‘ਤੇ ਗੋਲੀਆਂ ਚਲਾ ਦਿੱਤੀਆਂ ਹਨ। ਇਹ ਘਟਨਾ ਮਾਨਸਾ ਦੀ ਹੈ, ਜਿੱਥੇ ਮੂਸੇਵਾਲਾ ‘ਤੇ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ।

ਘਟਨਾ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ , ਜਿੱਥੇ ਡਾਕਟਰਾਂ ਨੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਪੰਜਾਬ ਸਰਕਾਰ ਵੱਲੋਂ ਕੱਲ੍ਹ ਹੀ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ। ਮੂਸੇਵਾਲਾ ਦੀ ਸੁਰੱਖਿਆ ‘ਤੇ ਨੌ ਪੁਲਿਸ ਗੰਨਮੈਨ ਸਨ, ਜਿਨ੍ਹਾਂ ‘ਚੋਂ ਸੱਤ ਵਾਪਸ ਲੈ ਲਏ ਗਏ ਸਨ।

ਪੁਲਿਸ ਨੂੰ ਮੂਸੇਵਾਲਾ ‘ਤੇ ਹਮਲੇ ‘ਚ ਗੈਂਗਸਟਰਾਂ ਦੀ ਭੂਮਿਕਾ ਦਾ ਸ਼ੱਕ ਹੈ। ਹਾਲ ਹੀ ਵਿੱਚ ਕੈਨੇਡਾ ਵਿੱਚ ਵਸੇ ਗੈਂਗਸਟਰਾਂ ਨੇ ਕਈ ਗਾਇਕਾਂ ਅਤੇ ਪੰਜਾਬੀ ਅਦਾਕਾਰਾਂ ਨੂੰ ਫਿਰੌਤੀ ਦੀਆਂ ਕਾਲਾਂ ਕੀਤੀਆਂ ਸਨ।