GTA News Media

Top Info Bar
22.1°C Toronto Loading date...
Punjab

ਕੈਨੇਡਾ ਦੇ ਗੈਂਗਸਟਰ ਗੋਲਡੀ ਬਰਾੜ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਦੀ ਲਈ ਜ਼ਿੰਮੇਵਾਰੀ

ਕੈਨੇਡਾ ਦੇ ਗੈਂਗਸਟਰ ਗੋਲਡੀ ਬਰਾੜ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਦੀ ਲਈ ਜ਼ਿੰਮੇਵਾਰੀ
Share this post via:

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ, 29 ਮਈ ਐਤਵਾਰ ਨੂੰ ਹੋਏ ਕਤਲ ਤੋਂ ਕੁਝ ਪਲਾਂ ਬਾਅਦ ਹੀ ਕੈਨੇਡਾ ਸਥਿਤ ਗੈਂਗਸਟਰ ਸਤਿੰਦਰ ਸਿੰਘ ਉਰਫ਼ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ, ਬਰਾੜ ਨੇ ਕਿਹਾ ਕਿ ਮੂਸੇ ਵਾਲਾ ‘ਤੇ ਹਮਲਾ ਪੰਜਾਬ ਵਿਚ ਉਸ ਦੇ ਮਾਡਿਊਲ ਨੇ ਕੀਤਾ।

ਬਰਾੜ ਫਰਵਰੀ 2021 ਵਿੱਚ ਫਰੀਦਕੋਟ ਵਿੱਚ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਪਹਿਲਵਾਨ ਦੀ ਹੱਤਿਆ ਦਾ ਮੁੱਖ ਸਾਜ਼ਿਸ਼ਕਰਤਾ ਸੀ। ਮਾਰਚ 2021 ਵਿੱਚ ਫਰੀਦਕੋਟ ਦੀ ਇੱਕ ਅਦਾਲਤ ਵੱਲੋਂ ਗੈਂਗਸਟਰ ਦੇ ਖਿਲਾਫ ਇੱਕ ਖੁੱਲੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ।