GTA News Media

Top Info Bar
22.1°C Toronto Loading date...
India Punjab

ਦਵਿੰਦਰਪਾਲ ਭੁੱਲਰ ਨੇ ਸਮੇਂ ਤੋਂ ਪਹਿਲਾਂ ਹਾਈਕੋਰਟ ਤੋਂ ਕੀਤੀ ਰਿਹਾਈ ਦੀ ਮੰਗ

ਦਵਿੰਦਰਪਾਲ ਭੁੱਲਰ ਨੇ ਸਮੇਂ ਤੋਂ ਪਹਿਲਾਂ ਹਾਈਕੋਰਟ ਤੋਂ ਕੀਤੀ ਰਿਹਾਈ ਦੀ ਮੰਗ
Share this post via:

ਚੰਡੀਗੜ੍ਹ  : 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰ ਪਾਲ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਹਾਈ ਕੋਰਟ ਨੇ ਅੰਮ੍ਰਿਤਸਰ ਜੇਲ੍ਹ ਦੇ ਸੁਪਰਡੈਂਟ ਡੀ.ਜੀ.ਪੀ. ਜੇਲ੍ਹ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਗਿਆ ਹੈ।

ਪਟੀਸ਼ਨਕਰਤਾ ਨੇ ਕਿਹਾ ਕਿ ਉਹ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਦਿੱਲੀ ਜੇਲ੍ਹ ਮੈਨੂਅਲ ਦੇ ਅਨੁਸਾਰ ਸਮੇਂ ਤੋਂ ਪਹਿਲਾਂ ਰਿਹਾਈ ਲਈ ਉਸਨੂੰ ਬਿਨਾਂ ਕਿਸੇ ਛੋਟ ਦੇ 14 ਸਾਲ ਅਤੇ ਛੋਟ ਦੇ ਨਾਲ 20 ਸਾਲ ਜੇਲ੍ਹ ਵਿੱਚ ਬਿਤਾਉਣੇ ਪੈਣਗੇ। ਪਟੀਸ਼ਨਰ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਹੈ ਪਰ ਉਸ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਉਸ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਹਿਰਾਸਤ ਤੋਂ ਰਿਹਾਅ ਕਰਨ ਲਈ ਢੁਕਵੇਂ ਹੁਕਮ ਜਾਰੀ ਕੀਤੇ ਜਾਣ ਕਿਉਂਕਿ ਉਹ ਨਿਯਮਾਂ ਤਹਿਤ ਸਮੇਂ ਤੋਂ ਪਹਿਲਾਂ ਰਿਹਾਈ ਦਾ ਹੱਕਦਾਰ ਹੈ।