ਅੰਮ੍ਰਿਤਸਰ ਜ਼ਿਲ੍ਹੇ ’ਚ ਅੱਜ ਖਾਲਸਾ ਕਾਲਜ ਦੇ ਬਾਹਰ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ 2 ਧਿਰਾਂ ਦੇ ਲੋਕਾਂ ’ਚ ਲੜਾਈ ਹੋਣ ਕਰਕੇ ਇਹ ਗੋਲੀਆਂ ਚਲਾਈਆਂ ਗਈਆਂ।
ਗੋਲੀ ਲੱਗਣ ਕਾਰਨ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।
ਜ਼ਖ਼ਮੀ ਨੌਜਵਾਨ ਖਾਲਸਾ ਕਾਲਜ ਦੇ ਵਿਦਿਆਰਥੀ ਹਨ।
ਫਾਈਰਿੰਗ ਦੌਰਾਨ ਇਨ੍ਹਾਂ ਨੌਜਵਾਨਾਂ ‘ਚੋਂ ਇਕ ਲਵਪ੍ਰੀਤ ਸਿੰਘ ਨਾਂ ਦੇ ਲੜਕੇ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਦੂਜਾ ਨੌਜਵਾਨ ਜੋਬਨਜੀਤ ਸਿੰਘ ਜਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ।।
ਪੰਜਾਬ ਦੀ ਕਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਰੋਜ ਗੋਲੀਆਂ ਚੱਲ ਰਹੀਆਂ ਹਨ, ਕਤਲ ਹੋ ਰਹੇ ਹਨ, ਬੱਸਾਂ ਨੂੰ ਬੰਦੂਕ ਦੀ ਨੋਕ ਤੇ ਲੁੱਟਿਆ ਜਾ ਰਿਹਾ ਹੈ। ਰਾਕੇਟ ਲਾਂਚਰ, ਅਸਾਲਟ ਰਾਇਫਲਾਂ ਪਤਾ ਨੀ ਕੀ ਵਰਤਿਆ ਜਾ ਰਿਹਾ ਹੈ।