ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਸੂਤਰਾਂ ਮੁਤਾਬਕ ਪੰਜਾਬ ਪੁਲਿਸ ਨੇ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਸਾਰੇ ਸ਼ਾਰਪ ਸ਼ੂਟਰ ਗੈਂਗਸਟਰ ਲਾਰੈਂਸ ਦੇ ਗਿਰੋਹ ਨਾਲ ਸਬੰਧਤ ਹਨ, ਜੋ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਰਹਿਣ ਵਾਲੇ ਹਨ।
ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ 29 ਮਈ ਨੂੰ ਮਾਨਸਾ ਵਿੱਚ ਉਕਤ ਸ਼ਾਰਪ ਸ਼ੂਟਰਾਂ ਨੇ ਹੀ ਅੰਨ੍ਹੇਵਾਹ ਗੋਲੀਆਂ ਚਲਾ ਕੇ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਸੀ।
ਪੁਲਿਸ ਅਨੁਸਾਰ ਮੂਸੇਵਾਲਾ ਦੇ ਕਤਲ ਤੋਂ ਤਿੰਨ ਦਿਨ ਪਹਿਲਾਂ ਇਹ ਸਾਰੇ ਵਿਅਕਤੀ ਕੋਟਕਪੂਰਾ ਹਾਈਵੇਅ ’ਤੇ ਇਕੱਠੇ ਹੋਏ ਸਨ, ਸੁਭਾਸ਼ ਬੋਂਦਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਆਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਸ਼ਾਮਲ ਹੈ। ਫਿਲਹਾਲ 4 ਰਾਜਾਂ ਦੀ ਪੁਲਿਸ ਉਨ੍ਹਾਂ ਦੇ ਪਿੱਛੇ ਲੱਗੀ ਹੋਈ ਹੈ।