ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਨੇ ਕਿਹਾ ਕਿ ਅਸੀਂ ਤਜਵੀਜ਼ ਦਿੱਤੀ ਹੈ ਕਿ ਕੇਸ ਵਿੱਚ ਕੋਈ ਵੀ ਵਕੀਲ ਮੁਲਜ਼ਮਾਂ ਦੀ ਨੁਮਾਇੰਦਗੀ ਨਹੀਂ ਕਰੇਗਾ। ਵਕੀਲਾਂ ਦਾ ਇੱਕ ਪੈਨਲ ਸਿੱਧੂ ਦੇ ਪਰਿਵਾਰ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗਾ।
ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਵਿੱਚ ਪੁਲਿਸ ਦੇ ਹੱਥ ਇੱਕ ਵੱਡੀ ਕਾਮਯਾਬੀ ਲੱਗੀ ਹੈ। ਦਰਅਸਲ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਹਰਿਆਣਾ ਤੋਂ ਇਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਕਾਲਾਂਵਾਲੀ ਵਾਸੀ ਸੰਦੀਪ ਉਰਫ਼ ਕੇਕੜਾ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਸੰਦੀਪ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਸਾਰੀ ਜਾਣਕਾਰੀ ਮੁਹੱਈਆ ਕਰਵਾਈ ਸੀ।