GTA News Media

Top Info Bar
22.1°C Toronto Loading date...
Punjab World

ਦੱਖਣੀ ਕੋਰੀਆ ‘ਚ ਇਮਾਰਤ ਨੂੰ ਅੱਗ ਲੱਗਣ ਕਾਰਨ 7 ਮੌਤਾਂ

ਦੱਖਣੀ ਕੋਰੀਆ ‘ਚ ਇਮਾਰਤ ਨੂੰ ਅੱਗ ਲੱਗਣ ਕਾਰਨ 7 ਮੌਤਾਂ
Share this post via:

ਦੱਖਣੀ ਕੋਰੀਆ ਦੇ ਦੇਗੂ ਸ਼ਹਿਰ ਵਿਚ ਵੀਰਵਾਰ ਨੂੰ ਇਕ ਦਫ਼ਤਰ ਦੀ ਇਮਾਰਤ ਵਿਚ ਅੱਗ ਲੱਗਣ ਨਾਲ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।

ਦੇਗੂ ਫਾਇਰ ਵਿਭਾਗ ਦੇ ਅਧਿਕਾਰੀ ਸ਼ਿਨ ਜੁ-ਹਾਨ ਨੇ ਕਿਹਾ ਕਿ ਸ਼ਹਿਰ ਦੀ ਜ਼ਿਲ੍ਹਾ ਅਦਾਲਤ ਦੇ ਪਿੱਛੇ ਇਕ ਦਫ਼ਤਰ ਦੀ ਇਮਾਰਤ ਦੀ ਦੂਜੀ ਮੰਜ਼ਲ ਵਿਚ ਲੱਗੀ ਅੱਗ ਨੂੰ ਬੁਝਾਉਣ ਲਈ ਦਰਜਨਾਂ ਫਾਇਰਫਾਈਟਰਾਂ ਅਤੇ ਗੱਡੀਆਂ ਤਾਇਨਾਤ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਅੱਗ ਦੀ ਇਸ ਘਟਨਾ ਵਿਚ ਹੁਣ ਤੱਕ 7 ਲੋਕਾਂ ਦੀ ਮੌਤ ਹੋਣ ਅਤੇ 35 ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਹੋਈ ਹੈ।

ਅਧਿਕਾਰੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।