ਤਲਵੰਡੀ ਸਾਬੋ: ਗੁਰਦੁਆਰਾ ਸਾਹਿਬ ’ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਅਗਨ ਭੇਟ
ਤਲਵੰਡੀ ਸਾਬੋ : ਮਾਲਵੇ ਦੇ ਇਤਿਹਾਸਕ ਨਗਰ ਦਮਦਮਾ ਸਾਹਿਬ ਦੇ ਐਨ ਵਿਚਾਲੇ ਬਣੇ ਗੁਰਦੁਆਰਾ ਭਾਈ ਸਾਹਿਬ ਸਿੰਘ, ਜੋ ਪੰਜ ਪਿਆਰੇ ਸਾਹਿਬਾਨ ’ਚੋਂ ਇਕ ਸਨ, ਦੇ ਨਾਂ ’ਤੇ ਗੁਰਦੁਆਰਾ ਸਾਹਿਬ ਬਣਾਇਆ ਹੋਇਆ ਹੈ। ਇਸ ਗੁਰਦੁਆਰਾ ਸਾਹਿਬ ’ਚ ਅੱਜ ਸਵੇਰ ਸਮੇਂ ਤਕਰੀਬਨ 4 ਵਜੇ ਬਣੇ ਸੁੱਖ ਆਸਣ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗ ਗਈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਸਰੂਪਾਂ ’ਚੋਂ 4 ਸਰੂਪ ਅਗਨ ਭੇਟ ਹੋ ਗਏ।
ਇਨ੍ਹਾਂ ਸਰੂਪਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਦਬ ਸਤਿਕਾਰ ਸਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਾ ਦਿੱਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਾਂਚ ਕਮੇਟੀ ਨੇ ਗੁਰਦੁਆਰਾ ਪ੍ਰਬੰਧਕਾਂ ਦੀ ਅਣਗਹਿਲੀ ਅਤੇ ਪ੍ਰਬੰਧ ਨਾ ਹੋਣ ਦੀ ਗੱਲ ਕੀਤੀ ਹੈ।
ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।