GTA News Media

Top Info Bar
22.1°C Toronto Loading date...
Punjab

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਕੈਨੇਡਾ ਦਾ ਗੋਲਡੀ ਬਰਾੜ

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਕੈਨੇਡਾ ਦਾ ਗੋਲਡੀ ਬਰਾੜ
Share this post via:

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀਆਂ ਹੌਲੀ-ਹੌਲੀ ਪਰਤਾਂ ਖੁੱਲ੍ਹਣ ਲੱਗੀਆਂ ਹਨ। ਇਸ ਕਤਲਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਕੈਨੇਡਾ ’ਚ ਬੈਠਾ ਗੋਲਡੀ ਬਰਾੜ ਹੈ, ਜਿਸ ਨੇ ਹਰਿਆਣਾ ਅਤੇ ਪੰਜਾਬ ਦੀਆਂ ਜੇਲ੍ਹਾਂ ’ਚ ਬੈਠੇ ਦੋ ਗੈਂਗਸਟਰਾਂ ਨੂੰ ਮੂਸੇਵਾਲਾ ਦੇ ਕਤਲ ਲਈ ਸ਼ਾਰਪ ਸ਼ੂਟਰ ਮੁਹੱਈਆ ਕਰਵਾਉਣ ਲਈ ਕਿਹਾ ਸੀ ਅਤੇ ਮੁੱਖ ਸ਼ੂਟਰਾਂ ਨੂੰ ਗੱਡੀਆਂ ਅਤੇ ਬਾਕੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੀ ਵੱਖ-ਵੱਖ ਲੋਕਾਂ ਦੀ ਜ਼ਿੰਮੇਵਾਰੀ ਲਗਾਈ ਗਈ ਸੀ, ਜਿਨ੍ਹਾਂ ’ਚੋਂ ਜ਼ਿਆਦਾਤਰ ਹੁਣ ਪੁਲਸ ਦੀ ਹਿਰਾਸਤ ’ਚ ਹਨ।

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਪੁਲਸ ਵਲੋਂ ਅੱਜ 9 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਪਿੰਡ ਕਾਲਾਂਵਾਲੀ ਦੇ ਸੰਦੀਪ ਕੁਮਾਰ ਉਰਫ ਕੇਕੜਾ ਦਾ ਅਦਾਲਤ ਨੇ 14 ਜੂਨ ਤੱਕ ਚਾਰ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ।

ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਮੂਸੇਵਾਲਾ ਦੇ ਜਨਮ ਦਿਨ ’ਤੇ ਸਾਰੇ ਕਲਾਕਾਰਾਂ, ਗਾਇਕਾਂ ਅਤੇ ਲੋਕ ਸਿੱਧੂ ਨੂੰ ਯਾਦ ਕਰਦੇ ਹੋਏ ਪੋਸਟ ਸਾਂਝੀਆਂ ਕਰ ਰਹੇ ਹਨ।  ਸਿੱਧੂ ਮੂਸੇਵਾਲਾ ਦੇ ਜਨਮ ਦਿਨ ਦੇ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਹ ਸਿੱਧੂ ਨੂੰ ਯਾਦ ਕਰ ਭਾਵੁਕ ਹੋਏ ਹਨ।