GTA News Media

Top Info Bar
22.1°C Toronto Loading date...
Crime Punjab World

26 ਸਾਲਾ ਭਾਰਤੀ ਸਾਫਟਵੇਅਰ ਇੰਜੀਨੀਅਰ ਦੀ ਬਾਲਟੀਮੋਰ ਵਿੱਚ ਗੋਲੀ ਮਾਰ ਕੇ ਹੱਤਿਆ

26 ਸਾਲਾ ਭਾਰਤੀ ਸਾਫਟਵੇਅਰ ਇੰਜੀਨੀਅਰ ਦੀ ਬਾਲਟੀਮੋਰ ਵਿੱਚ ਗੋਲੀ ਮਾਰ ਕੇ ਹੱਤਿਆ
Share this post via:

ਨਿਊਯਾਰਕ: ਮੈਰੀਲੈਂਡ ਦੇ ਬਾਲਟੀਮੋਰ ਸ਼ਹਿਰ ਵਿੱਚ ਐਤਵਾਰ, 19 ਜੂਨ 2022 ਨੂੰ ਤੜਕੇ ਇੱਕ ਭਾਰਤੀ ਸਾਫਟਵੇਅਰ ਇੰਜੀਨੀਅਰ ਨੂੰ ਉਸਦੀ ਕਾਰ ਵਿੱਚ ਇੱਕ ਅਣਪਛਾਤੇ ਸ਼ੂਟਰ ਦੁਆਰਾ ਗੋਲੀ ਮਾਰ ਦਿੱਤੀ ਗਈ ਸੀ । 26 ਸਾਲਾ ਸਾਈ ਚਰਨ ਨੱਕਾ ਤੇਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਅਮਰੀਕਾ ਵਿੱਚ ਇੱਕ ਸਾਫਟਵੇਅਰ ਕੰਪਨੀ ਵਿੱਚ ਇੰਜੀਨੀਅਰ ਸੀ।

ਜਾਣਕਾਰੀ ਮੁਤਾਬਕ ਅਮਰੀਕਾ ਦੇ ਮੈਰੀਲੈਂਡ ‘ਚ ਕੈਟੋਨਸਵਿਲੇ ਨੇੜੇ ਕਾਰ ‘ਚ ਸਫਰ ਕਰ ਰਹੇ ਸਾਈਂ ਚਰਨ ‘ਤੇ ਇਕ ਵਿਅਕਤੀ ਨੇ ਉਸ ਸਮੇਂ ਹਮਲਾ ਕਰ ਦਿੱਤਾ, ਜਦੋਂ ਉਹ ਆਪਣੇ ਦੋਸਤ ਨੂੰ ਏਅਰਪੋਰਟ ‘ਤੇ ਛੱਡ ਕੇ ਵਾਪਸ ਆ ਰਿਹਾ ਸੀ।

ਉਸ ਨੂੰ ਯੂਨੀਵਰਸਿਟੀ ਆਫ ਮੈਰੀਲੈਂਡ ਆਰ ਐਡਮਜ਼ ਕਾਉਲੀ ਸ਼ੌਕ ਟਰੌਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੂੰ ਥੋੜ੍ਹੀ ਦੇਰ ਬਾਅਦ ਮ੍ਰਿਤਕ ਐਲਾਨ ਦਿੱਤਾ ਗਿਆ। ਡਾਕਟਰਾਂ ਅਨੁਸਾਰ ਸਾਈਂ ਚਰਨ ਨੱਕਾ ਦੇ ਸਿਰ ਵਿੱਚ ਗੋਲੀ ਲੱਗੀ ਸੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।

ਬੇਟੇ ਦੀ ਮੌਤ ਦੀ ਸੂਚਨਾ ਮਿਲਦੇ ਹੀ ਉਸਦੇ ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਤੇਲੰਗਾਨਾ ਸਰਕਾਰ ਨੂੰ ਲਾਸ਼ ਨੂੰ ਘਰ ਲਿਜਾਣ ਵਿੱਚ ਮਦਦ ਦੀ ਅਪੀਲ ਕੀਤੀ।