GTA News Media

Top Info Bar
22.1°C Toronto Loading date...
Punjab

ਸੜਕ ਹਾਦਸੇ ‘ਚ ਜ਼ਖਮੀਆਂ ਦਾ ਹੋਵੇਗਾ ਮੁਫ਼ਤ ਇਲਾਜ, ਪੰਜਾਬ ਸਰਕਾਰ ਚੁੱਕੇਗੀ ਖਰਚਾ

ਸੜਕ ਹਾਦਸੇ ‘ਚ ਜ਼ਖਮੀਆਂ ਦਾ ਹੋਵੇਗਾ ਮੁਫ਼ਤ ਇਲਾਜ, ਪੰਜਾਬ ਸਰਕਾਰ ਚੁੱਕੇਗੀ ਖਰਚਾ
Share this post via:

ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸੇ  ਦਾ ਸ਼ਿਕਾਰ ਹੋਣ ਵਾਲੇ ਹਰ ਵਿਅਕਤੀ ਨੂੰ ਫਰਿਸ਼ਤੇ ਸਕੀਮ ਤਹਿਤ ਬਚਾਇਆ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਦਿੱਲੀ ਵਿਚ ਫਰਿਸ਼ਤੇ ਸਕੀਮ ਦੀ ਤਰਜ਼ ‘ਤੇ ਪੰਜਾਬ ਵਿਚ ਵੀ ਇਕ ਸਕੀਮ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਕੋਈ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਿਤ ਨੂੰ ਲਿਜਾਕੇ ਹਸਪਤਾਲ ਭਰਤੀ ਕਰਵਾ ਸਕਦਾ ਹੈ।

ਸੜਕ ਹਾਦਸੇ ਦੇ ਪੀੜਿਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਇਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਸਹਾਇਤਾ ਕਰਨ ਵਾਲੇ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ।