ਸਿਮਰਨਜੀਤ ਮਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
ਅੰਮ੍ਰਿਤਸਰ:ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।ਮਿਲੀ ਜਾਣਕਾਰੀ ਅਨੁਸਾਰ ਚੋਣ ਦੌਰਾਨ ਮਾਨ ਦੀ ਸਿਹਤ ਖ਼ਰਾਬ ਹੋ ਗਈ ਸੀ, ਜਿਸ ਦੌਰਾਨ ਗਲੇ ਦੀ ਖ਼ਰਾਬੀ ਹੋਣ ਕਾਰਨ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆ ਗਈ ਹੈ।
ਰਿਪੋਰਟ ਆਉਣ ਤੋਂ ਬਾਅਦ ਮਾਨ ਨੇ ਆਪਣੇ ਆਪ ਨੂੰ ਸੱਤ ਦਿਨਾਂ ਲਈ ਆਈਸੋਲੇਟ ਕਰ ਲਿਆ ਹੈ।ਸਿਮਰਨਜੀਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ,
— Simranjit Singh Mann (@SimranjitSADA) June 28, 2022