ਪੰਜਾਬ ਵਿਧਾਨ ਸਭਾ ‘ਚ SYL ਗੀਤ ਦਾ ਚੁੱਕਿਆ ਮੁੱਦਾ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਐੱਸ.ਵਾਈ.ਐੱਲ. ਗੀਤ ਦਾ ਮੁੱਦਾ ਚੁੱਕਿਆ ਗਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਗੀਤ ‘ਤੇ ਕੇਂਦਰ ਸਰਕਾਰ ਵਲੋਂ ਬੈਨ ਲਾਇਆ ਗਿਆ ਹੈ ਪਰ ਇਸ ਗੀਤ ਨਾਲ ਪੂਰੇ ਪੰਜਾਬ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਜਿਹੜੇ ਗੀਤਕਾਰ SYL ‘ਤੇ ਹਰਿਆਣਾ ‘ਚ ਗੀਤ ਗਾ ਰਹੇ ਹਨ, ਉਨ੍ਹਾਂ ‘ਤੇ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਹੈ। ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਵਿਧਾਨ ਸਭਾ ‘ਚ SYL ਗੀਤ ਬੈਨ ਕਰਨ ਖ਼ਿਲਾਫ਼ ਪ੍ਰਸਤਾਵ ਲਿਆਂਦਾ ਜਾਵੇ।