ਬੇਅਦਬੀ ਦੀਆਂ ਘਟਨਾਵਾਂ ਲਈ ਸੁਖਬੀਰ ਬਾਦਲ ਤੇ ਉਨ੍ਹਾਂ ਦੀ ਟੀਮ ਜ਼ਿੰਮੇਵਾਰ : ਸੁਖਦੇਵ ਢੀਂਡਸਾ
ਗੁਰੂ ਗ੍ਰੰਥ ਸਾਹਿਬ ਦੀ ਚੋਰੀ, ਬਰਗਾੜੀ ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਸਮੇਤ ਪੰਜਾਬ ਦੀ ਧਰਤੀ ‘ਤੇ ਬੇਅਦਬੀ ਦੀਆਂ ਦਰਜਨਾਂ ਹੋਰ ਘਟਨਾਵਾਂ ਪੰਜਾਬ ਦੇ ਇਤਿਹਾਸ ਦੀਆਂ ਮੰਦਭਾਗੀਆਂ ਅਤੇ ਕਾਲੀਆਂ ਘਟਨਾਵਾਂ ਹਨ, ਜਿਨ੍ਹਾਂ ਦੇ ਦਾਗ ਕਦੇ ਵੀ ਧੋਤੇ ਨਹੀਂ ਜਾ ਸਕਦੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਹੋਰ ਵੀ ਦੁੱਖ ਦੀ ਗੱਲ ਹੈ ਕਿ ਇਤਿਹਾਸ ਦੇ ਇਹ ਕਾਲੇ ਪੰਨੇ ਉਦੋਂ ਲਿਖੇ ਗਏ ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਸੀ ਅਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਗ੍ਰਹਿ ਮੰਤਰੀ ਸਨ। ਜਿਨ੍ਹਾਂ ਦੀ ਅਗਵਾਈ ‘ਚ ਇਹ ਸਭ ਹੋਇਆ।
ਉਨ੍ਹਾਂ ਕਿਹਾ ਕਿ ਇਨ੍ਹਾਂ ਦੁਖਦਾਈ ਘਟਨਾਵਾਂ ਵਿੱਚ ਸ਼ਾਮਲ ਕੋਈ ਵੀ ਧਿਰ ਕਦੇ ਵੀ ਆਪਣੇ ਆਪ ਨੂੰ ਬਰੀ ਨਹੀਂ ਕਰ ਸਕਦੀ। ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਸਾਥੀਆਂ ਨੇ ਬੇਅਦਬੀ ਦੀਆਂ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਪੰਜਾਬ ਦੀ ਧਰਤੀ ‘ਤੇ ਅਪਰਾਧਿਕ ਮਾਹੌਲ ਸਿਰਜਿਆ ਹੈ ਤਾਂ ਜੋ ਸਿੱਖ ਵਿਰਸੇ ਨੂੰ ਭੜਕਾਇਆ ਜਾ ਸਕੇ ਅਤੇ ਸਰਕਾਰ ਨੂੰ ਕੁਚਲਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਇਸ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਤਤਕਾਲੀ ਡੀਜੀਪੀ ਅਤੇ ਉਨ੍ਹਾਂ ਦੀ ਟੀਮ ਨੇ ਪੰਜਾਬ ਦੀ ਧਰਤੀ ‘ਤੇ ਸਿੱਖਾਂ ਦਾ ਖੂਨ ਵਹਾਇਆ ਅਤੇ ਸੈਂਕੜੇ ਸਿੱਖਾਂ ‘ਤੇ ਦੇਸ਼ ਧ੍ਰੋਹ ਦੇ ਕੇਸ ਦਰਜ ਕਰਕੇ ਜੇਲ੍ਹਾਂ ‘ਚ ਡੱਕ ਦਿੱਤਾ।